ਹਰੀਸ਼ ਕਾਲੜਾ
- ਕੁੱਲ ਕੇਸ 59 ਜ਼ਿਨ੍ਹਾਂ ਵਿੱਚ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ 56, ਰਿਕਵਰ 02 ਅਤੇ 01 ਵਿਅਕਤੀ ਦੀ ਮੌਤ
ਰੂਪਨਗਰ, 14 ਮਈ 2020 : ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ੀਟਿਵ ਮਰੀਜਾਂ ਦੀ ਸੰਖਿਆ ਵੱਧ ਕੇ 56 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 1235 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ 860 ਦੀ ਰਿਪੋਰਟ ਨੈਗਟਿਵ, 309 ਦੀ ਰਿਪੋਰਟ ਪੈਂਡਿੰਗ, 56 ਕੇਸ ਐਕਟਿਵ ਕੋਰੋਨਾ ਪਾਜ਼ੀਟਿਵ ਅਤੇ 02 ਰਿਕਵਰ ਹੋ ਚੁੱਕੇ ਹਨ ਅਤੇ ਪਿੰਡ ਚਤਾਮਲੀ ਨਿਵਾਸੀ ਇੱਕ ਵਿਅਕਤੀ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਕੁੱਲ 59 ਕੇਸ ਹੋ ਚੁੱਕੇ ਹਨ, ਜ਼ਿਨ੍ਹਾਂ ਵਿੱਚੋਂ 56 ਕੇਸ ਐਕਟਿਵ ਕਰੋਨਾ ਪਾਜ਼ਟਿਵ, 02 ਰਿਕਵਰ ਅਤੇ ਚਤਾਮਲੀ ਨਿਵਾਸੀ 01 ਵਿਅਕਤੀ ਦੀ ਮੌਤ ਪਹਿਲਾਂ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨੀ ਆਇਆ 01 ਕਰੋਨਾ ਪੌਜ਼ਟਿਵ ਕੇਸ ਹਿਮਾਚਲ ਤੋਂ ਪਰਤੇ ਵਿਅਕਤੀ ਦਾ ਹੈ ਜੋ ਕਿ ਪਹਿਲਾ ਤੋਂ ਹੀ ਹੋਮ ਕੁਆਰਨਟਾਇਨ ਸੀ।
ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਿਨ੍ਹਾਂ ਕਿਸੇ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਸ਼ੋਸ਼ਲ ਡਿਸਟੈਂਸ ਨੂੰ ਹਰ ਪੱਧਰ ਤੇ ਮੇਨਟੈਨ ਕੀਤਾ ਜਾਵੇ ਅਤੇ ਮਾਸਕ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ।