ਫਿਰੋਜ਼ਪੁਰ, 16 ਮਈ 2020 - ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ 'ਚ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਕੋਲੋਂ ਇਕ ਰਿਵਾਲਵਰ 32 ਬੋਰ ਅਤੇ 5 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਜੇ ਰਾਜ ਸਿੰਘ (ਪੀਪੀਐੱਸ), ਐੱਸਪੀ (ਇੰਨਵੈ) ਫਿਰੋਜ਼ਪੁਰ, ਸਤਨਾਮ ਸਿੰਘ ਡੀਐੱਸਪੀ ਦਿਹਾਤੀ ਫਿਰੋਜ਼ਪੁਰ ਨੇ ਦੱਸਿਆ ਕਿ ਥਾਣਾ ਕੁੱਲਗੜ੍ਹੀ ਪੁਲਿਸ ਦੇ ਇੰਸਪੈਕਟਰ ਅਭਿਨਵ ਚੌਹਾਨ ਅਤੇ ਐੱਸਆਈ ਜੱਜਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਸੁਖਦੇਵ ਸਿੰਘ ਉਰਫ ਡੱਡੂ ਪੁੱਤਰ ਬਾਜ ਸਿੰਘ ਵਾਸੀ ਪਿੰਡ ਸਤੀਏਵਾਲਾ ਤੇ ਦੋਸ਼ੀਅਨ ਬਲਵਿੰਦਰ ਸਿੰਘ ਉਰਫ ਬਿੰਦਰ ਸਿੰਘ ਪੁੱਤਰ ਬਾਜ ਸਿੰਘ ਅਤੇ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਪ੍ਰੀਤਮ ਸਿੰਘ ਵਾਸੀਅਨ ਪਿੰਡ ਸਤੀਏਵਾਲਾ ਨੂੰ ਗ੍ਰਿਫਤਾਰ ਕਰਕੇ ਮੁੱਖ ਦੋਸ਼ੀ ਸੁਖਦੇਵ ਸਿੰਘ ਉਰਫ ਡੱਡੂ ਪਾਸੋਂ ਮੌਕਾ ਤੇ ਵਾਰਦਾਤ ਸਮੇਂ ਸੁਸ਼ਾਂਤ ਮਹਿਤਾ ਵਾਸੀ ਫਿਰੋਜ਼ਪੁਰ ਪਾਸੋਂ ਖੋਹ ਕੇ ਵਰਤਿਆ ਰਿਵਾਲਵਰ 32 ਬੋਰ ਸਮੇਤ 5 ਜਿੰਦਾ ਕਾਰਤੂਸ ਅਤੇ ਇਕ ਖੋਲ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ 307, 379-ਬੀ, 148, 149 ਆਈਪੀਸੀ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।