← ਪਿਛੇ ਪਰਤੋ
ਐਸ ਏ ਐਸ ਨਗਰ, 17 ਮਈ 2020: "ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਮਹਾਂਮਾਰੀ ਤਾਲਾਬੰਦੀ ਦੌਰਾਨ ਲਏ ਇਤਿਹਾਸਕ ਫੈਸਲਿਆਂ ਨੇ ਸਥਿਤੀ ਨੂੰ ਵਿਗੜਨ ਤੋਂ ਬਚਾ ਲਿਆ।" ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਪੰਜਾਬ ਮੱਧਿਅਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਅਮਰਜੀਤ ਸਿੰਘ ਟਿੱਕਾ ਅਤੇ ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਅਖਤਿਆਰੀ ਫੰਡ ਤੋਂ ਰਾਸ਼ਨ ਮੁਹੱਈਆ ਕਰਵਾਉਣ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਅਤੇ ਉਨ੍ਹਾਂ ਨੂੰ ਮੁਫਤ ਰੇਲ ਕਿਰਾਏ ਅਤੇ ਵਧੀਆ ਖਾਣਾ ਮੁਹੱਈਆ ਕਰਵਾਉਣ ਲਈ ਸ਼ਲਾਘਾਯੋਗ ਕਦਮ ਚੁੱਕੇ। ਹੋਰ ਮਹੱਤਵਪੂਰਨ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਦੋਵੇਂ ਚੇਅਰਮੈਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਰਫਿਊ ਦੌਰਾਨ ਕਣਕ ਦੇ ਰਿਕਾਰਡ ਤੋੜ ਉਤਪਾਦਨ ਅਤੇ ਕਣਕ ਦੀ ਖਰੀਦ ਯਕੀਨੀ ਬਣਾਉਣ ਲਈ ਬੇਮਿਸਾਲ ਪ੍ਰਬੰਧ ਕੀਤੇ ਹਨ ਅਤੇ ਮਾਲਕਾਂ ਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਸਮੇਂ ਸਿਰ ਅਦਾਇਗੀ ਕੀਤੀ। ਉਨ੍ਹਾਂ ਮੁੱਖ ਮੰਤਰੀ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਕਰਫਿਊ ਦੌਰਾਨ ਫਸੇ ਹਜ਼ਾਰਾਂ ਸਿੱਖ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਲਿਆਉਣ ਦੇ ਉਪਰਾਲੇ ਤੋਂ ਇਲਾਵਾ ਵੱਖ ਵੱਖ ਉਦਯੋਗਿਕ ਇਕਾਈਆਂ ਨੂੰ ਉਤਸ਼ਾਹਤ ਕਰਨ ਲਈ ਚੁੱਕੇ ਪ੍ਰਭਾਵਸ਼ਾਲੀ ਕਦਮਾਂ ਦੀ ਵੀ ਸ਼ਲਾਘਾ ਕੀਤੀ। ਦੋਵਾਂ ਚੇਅਰਮੈਨਾਂ ਨੇ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
Total Responses : 265