ਅਸ਼ੋਕ ਵਰਮਾ
ਮਾਨਸਾ, 17 ਮਈ 2020 - ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੋਰੋਨਾ ਮਹਾਮਾਰੀ ਦੇ ਸੰਕਟ ਦੌਰਾਨ ਦੇਸ਼ ਲਈ ਅੰਨ ਪੈਦਾ ਕਰਨ ਵਾਲੇ ਕਿਸਾਨਾਂ ਮਜ਼ਦੂਰਾਂ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਆਗੂ ਰੂਪ ਸਿੰਘ ਢਿੱਲੋਂ ਦੀ ਅਗਵਾਈ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਥੀ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਨੂੰ ਅਣਗੌਲਿਆਂ ਕਰਕੇ ਮੋਦੀ ਸਰਕਾਰ ਨੇ ਸਰਮਾਏਦਾਰੀ ਦੀ ਪਿੱਠ ਥਾਪੜਦਿਆਂ ਵੱਡੀਆ ਰਿਆਇਤਾਂ ਦਿੱਤੀਆਂ ਹਨ ਅਤੇ ਕਰਜਿਆ ਤੇ ਵੀ ਲੀਕ ਮਾਰੀ ਹੈ, ਜਦੋਂ ਕਿ ਕੋਰੋਨਾ ਮਹਾਮਾਰੀ ਦੇ ਕਾਰਨ ਆਰਥਿਕ ਮੰਦਹਾਲੀ ਕਰਕੇ ਆਮ ਲੋਕ ਖੁਦਕੁਸ਼ੀਆਂ ਕਰ ਰਹੇ ਹਨ। ਉਨਾਂ ਕਿਸਾਨਾਂ, ਮਜਦੂਰਾਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਸਮੁੱਚੇ ਕਰਜੇ ਮੁਆਫ ਕਰਨ, ਦਸ -ਦਸ ਹਜਾਰ ਰੁਪਏ ਖਾਤਿਆਂ ਵਿੱਚ ਪਾਉਣ, ਬਿਜਲੀ, ਪਾਣੀ ਅਤੇ ਸੀਵਰੇਜ ਦੇ ਬਿੱਲ ਮੁਆਫ ਕਰਨ ਤੋਂ ਇਲਾਵਾ ਵਿਸ਼ੇਸ ਪੈਕਜ ਦੀ ਮੰਗ ਕੀਤੀ । ਇਸ ਮੌਕੇ ਗੁਰਦਿਆਲ ਸਿੰਘ, ਗੁਰਦੇਵ ਸਿੰਘ, ਭੋਲਾ ਸਿੰਘ, ਦਿਆਲਾ ਸਿੰਘ, ਰਤਨ ਭੋਲਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।