ਚੰਡੀਗੜ, 18 ਮਈ 2020: ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਸ਼੍ਰੀ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਫੋਨ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਦੇ ਪਿਤਾ ਸ. ਗੁਰਦਾਸ ਸਿੰਘ ਬਾਦਲ (ਸਾਬਕਾ ਮੈਂਬਰ ਪਾਰਲੀਮੈਂਟ) ਦੇ ਦੇਹਾਂਤ 'ਤੇ ਦਿਲ ਦੀਆਂ ਗਹਿਰਾਈਆਂ ਤੋਂ ਦੁੱਖ ਸਾਂਝਾ ਕੀਤਾ।
ਇਸ ਸਬੰਧੀ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ਨਾਲ ਬਾਦਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਪੰਜਾਬ ਖਾਕਸਰ ਮਾਲਵਾ ਬੇਲਟ 'ਚ ਵਿਕਾਸ ਦੀ ਝੱੜੀ ਲਾਉਣ ਵਾਲੀ ਪਾਸ਼ ਅਤੇ ਦਾਸ ਦੀ ਜੋੜੀ ਟੁੱਟਣ ਨਾਲ ਪੰਜਾਬ ਨੂੰ ਕੱਦੇ ਨਾ ਪੂਰਾ ਹੋਣ ਵਾਲਾ ਘਾਟਾ ਵੀ ਦੱਸਿਆ। ਖੰਨਾ ਨੇ ਅਕਾਲ ਪੁਰਖ ਅੱਗੇ ਬਾਦਲ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ।