ਐਸ ਏ ਐਸ ਨਗਰ, 19 ਮਈ 2020: ਚੇਅਰਮੈਨ, ਪੰਜਾਬ ਯੁਵਕ ਵਿਕਾਸ ਬੋਰਡ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੂੰ ਇੱਕ ਐਨਜੀਓ ਦੀ ਸਹਾਇਤਾ ਨਾਲ 100 ਪੀਪੀਈ ਕਿੱਟਾਂ ਸੌਂਪੀਆਂ। ਇਸ ਮੌਕੇ ਸ੍ਰੀ ਨਿਤਿਨ ਟੰਡਨ, ਜ਼ਿਲ੍ਹਾ ਕੋਆਰਡੀਨੇਟਰ, ਲੁਧਿਆਣਾ ਵੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਜੋ ਪੰਜਾਬ ਦੇ ਲੋਕਾਂ ਨੂੰ ਬਚਾਉਣ ਵਿੱਚ ਸਭ ਤੋਂ ਅੱਗੇ ਹੈ ਤਾਂ ਇਹ ਸਾਡੇ ਸਤਿਕਾਰਤ ਡਾਕਟਰ, ਨਰਸਾਂ ਅਤੇ ਹੋਰ ਸਿਹਤ ਕਰਮਚਾਰੀ ਅਤੇ ਪੁਲਿਸ ਕਰਮਚਾਰੀ ਹਨ ਜੋ ਦਿਨ ਰਾਤ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਾਡੀ ਸਿਹਤ ਦੀ ਰੱਖਿਆ ਲਈ ਵਚਨਬੱਧ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਯੁਵਕ ਵਿਕਾਸ ਬੋਰਡ ਸਾਰੇ ਪੰਜਾਬ ਵਿੱਚ 1000 ਤੋਂ ਵੱਧ ਪੀਪੀਈ ਕਿੱਟਾਂ ਦੀ ਵੰਡ ਕਰੇਗਾ।