ਈਦ ਦਾ ਤਿਉਹਾਰ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ - ਦਿਲਬਰ ਮੁਹੰਮਦ ਖ਼ਾਨ
ਖੰਨਾ 25 ਮਈ 2020: ਸ਼ਹਿਰ ਭਰ ਦੇ ਨਾਲ ਨਾਲ ਪੂਰੇ ਇਲਾਕੇ ਵਿਚ ਅੱਜ ਮੁਸਲਮਾਨ ਭਾਈਚਾਰੇ ਵੱਲੋਂ ਈਦ ਉਲ ਫਿਤਰ ਦਾ ਤਿਉਹਾਰ ਕੋਰੋਨਾ ਵਾਈਰਸ ਸਬੰਧੀ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਆਪਣੇ ਆਪਣੇ ਘਰਾਂ ਵਿੱਚ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਸਵੇਰੇ ਨਮਾਜ਼ ਅਦਾ ਕੀਤੀ, ਦੇ ਮਗਰੋਂ ਇੱਕ ਦੂਜੇ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ। ਈਦ ਉੱਲ ਫਿਤਰ ਦੇ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਆਪਣੇ ਦਫਤਰ ਵਿਖੇ ਨਮਾਜ ਅਦਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰੀ ਰਫੀਕ ਸਾਹਿਬ ਕਰਨਾਲ, ਕਾਰਟੀ ਰੁਸਤਮ ਸਾਹਿਬ ਮਸਜਿਦ ਪਿੰਡ ਇਕੋਲਾਹਾ, ਮੁਹੰਮਦ ਅਸ਼ਰਫ ਮਸਜਿਦ ਦੌਰਾਹਾ, ਹਾਫਿਜ਼ ਇਕਰਾਮ ਮਸਜਿਦ ਪਿੰਡ ਮਾਜਰੀ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਨਮਾਜ਼ ਅਦਾ ਕਰਦੇ ਹੋਏ ਦੇਸ਼ ਦੀ ਅਖੰਡਤਾ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਨਾਲ ਨਾਲ ਪੂਰੇ ਵਿਸ਼ਵ ਵਿੱਚੋਂ ਕੋਰੋਨਾ ਮਹਾਮਾਰੀ ਦੇ ਖਾਤਮੇ ਦੇ ਲਈ ਦੁਆ ਮੰਗੀ। ਈਦ ਮੌਕੇ ਜਨਾਬ ਦਿਲਬਰ ਮੁਹੰਮਦ ਖ਼ਾਨ ਵੱਲੋਂ 100 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਇੱਕ ਇੱਕ ਮਹੀਨੇ ਦਾ ਰਾਸ਼ਨ ਅਤੇ ਨਕਦ ਸਹਾਇਤਾ ਵੀ ਦਿੱਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿਚ ਬੋਲਦੇ ਹੋਏ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਕਿਹਾ ਕਿ ਈਦ ਉਲ ਫਿਤਰ ਦਾ ਤਿਉਹਾਰ ਲੋਕਾਂ ਨੂੰ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦਾ ਸੁਨੇਹਾ ਦਿੰਦਾ ਹੈ। ਉਨਾਂ ਕਿਹਾ ਕਿ ਇਨਸਾਨੀਅਤ ਤੋਂ ਵੱਡਾ ਕੋਈ ਧਰਮ ਨਹੀਂ ਹੈ ਅਤੇ ਇਨਸਾਨਾਂ ਨੂੰ ਪਿਆਰ ਕਰਨ ਵਾਲਾ ਹੀ ਸੱਚੀ ਬੰਦਗੀ ਕਰ ਸਕਦਾ ਹੈ। ਉਨਾਂ ਦੇ ਨਾਲ ਇਸ ਮੌਕੇ ਹਨੀਫ਼ ਖ਼ਾਨ ਰਿੰਕੂ, ਆਤਿਸ਼ ਖ਼ਾਨ ਰਾਜੂ ਵੀ ਹਾਜ਼ਰ ਸਨ।