← ਪਿਛੇ ਪਰਤੋ
ਫਿਰੋਜ਼ਪੁਰ 25 ਮਈ 2020 : ਕੋਵਿਡ-19 (ਕੋਰੋਨਾ) ਵਾਇਰਸ ਨੂੰ ਦੇਖਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਵੱਲੋਂ ਇੱਕ ਨਵੀਂ ਪਹਿਲ-ਕਦਮੀ ਕਰਦਿਆਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰ: 94654-74122 ਅਤੇ ਈ ਮੇਲ ਆਈਡੀ dbeefzrhelp@gmail.com ਜਾਰੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਹੈਲਪ ਲਾਈਨ ਨੰ: ਰਾਹੀਂ ਬੇਰੁਜ਼ਗਾਰ ਨੌਜਵਾਨ ਘਰ ਬੈਠੇ ਹੀ ਨੌਕਰੀਆਂ ਬਾਰੇ ਜਾਣਕਾਰੀ, ਰੋਜ਼ਗਾਰ ਦਫ਼ਤਰ ਵਿੱਚ ਰਜਿਸਟ੍ਰੇਸ਼ਨ, ਕਾਊਂਸਲਿੰਗ ਅਤੇ ਸਵੈ ਰੋਜ਼ਗਾਰ ਸਬੰਧੀ ਕੋਈ ਵੀ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਹੈਲਪ ਲਾਈਨ ਨੰ: 'ਤੇ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੋਜ਼ਗਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰ: ਜਾਂ ਫੇਰ ਈਮੇਲ ਰਾਹੀਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਬਣਾ ਕੇ ਰੱਖਣ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ।
Total Responses : 265