ਛੱਪੜਾਂ ਵਿਚੋਂ ਪਾਣੀ ਕੱਂ ਪਾਣੀ ਕੱਢਣ ਦਾ 70 ਫੀਸਦ ਕੰਮ ਹੋ ਚੁੱਕਾ ਹੈ ਮੁਕੰਮਲ
ਪੰਜਾਬ ਸਰਕਾਰ ਨੇ ਛੱਪੜਾਂ ਵਿਚੋਂ ਗ਼ਾਰ ਕੱਢਣ ਤੇ ਸਫਾਈ ਕਰਨ ਵਾਲੇ 2.65 ਮਨਰੇਗਾ ਕਾਮਿਆਂ ਨੂੰ ਕੰਮ ਮੁਹੱਈਆ ਕਰਵਾਇਆ
ਚੰਡੀਗੜ੍ਹ, 02 ਜੂਨ 2020: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਿੰਨ੍ਹਾਂ ਛੱਪੜਾਂ ਤੇ ਅਜੇ ਤੱਕ ਕੰਮ ਸ਼ੁਰੂ ਨਹੀਂ ਕੀਤਾ ਗਿਆ ਉਨ੍ਹਾਂ ਪਿੰਡ ਦੇ ਉਨ੍ਹਾਂ ਛੱਪੜਾਂ ਵਿਚੋਂ ਪਾਣੀ ਕੱਢਣ ਦਾ ਕੰਮ ਕੱਲ ਤੱਕ ਹਰ ਹੀਲੇ ਸ਼ੁਰੂ ਕੀਤਾ ਜਾਵੇ। ਮੁੱਖ ਦਫਤਰ ਦੇ ਅਧਿਕਾਰੀਆਂ ਅਤੇ ਜਿ਼ਲ੍ਹਾ ਅਤੇ ਬਲਾਕ ਪੱਧਰ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਰੀਵੀਊ ਮੀਟਿੰਗ ਦੌਰਾਨ ਸ੍ਰੀ ਬਾਜਵਾ ਨੇ ਗੰਭੀਰ ਨੋਟਿਸ ਲਿਆ ਕਿ ਕੁਝ ਥਾਵਾਂ ’ਤੇ ਕੰਮ ਹਾਲੇ ਤੱਕ ਸ਼ੁਰੂ ਨਹੀਂ ਕੀਤਾ ਗਿਆ ਅਤੇ ਕਿਹਾ ਕਿ ਸਾਰੇ ਪਿੰਡਾਂ ਦੇ ਛੱਪੜਾਂ ਵਿਚੋਂ ਪਾਣੀ ਅਤੇ ਗ਼ਾਰ ਕੱਢਣ ਦਾ ਟੀਚਾ 10 ਜੂਨ ਤੱਕ ਮੁਕੰਮਲ ਕੀਤਾ ਜਾਵੇ।
ਮੰਤਰੀ ਨੇ ਕਿਹਾ ਕਿ ਅੱਜ ਤੱਕ ਪਿੰਡ ਦੇ ਛੱਪੜਾਂ ਵਿਚੋਂ ਪਾਣੀ ਕੱਢਣ ਦਾ 70 ਪ੍ਰਤੀਸ਼ਤ ਕੰਮ ਪੂਰਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ 15207 ਛੱਪੜ ਹਨ ਅਤੇ 12230 ਦਾ ਪਾਣੀ ਕੱਢਣ ਦੀ ਜ਼ਰੂਰਤ ਹੈ ਜਿਸ ਵਿੱਚੋਂ 7000 ਛੱਪੜਾਂ ਨੂੰ ਸਾਫ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ 7420 ਛੱਪੜਾਂ ਵਿੱਚੋਂ ਗ਼ਾਰ ਕੱਢਣ ਦੀ ਲੋੜ ਹੈ ਜਿਨ੍ਹਾਂ ਵਿਚੋਂ 2858 ਵਿੱਚ ਕੰਮ ਜਾਰੀ ਹੈ ਅਤੇ 918 ਵਿੱਚ ਕੰਮ ਮੁਕੰਮਲ ਹੋ ਗਿਆ ਹੈ।
ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਵੀਡ -19 ਤਾਲਾਬੰਦੀ ਦੌਰਾਨ 265085 ਮਨਰੇਗਾ ਮਜ਼ਦੂਰਾਂ ਨੂੰ ਛੱਪੜਾਂ ਵਿਚੋਂ ਪਾਣੀ ਅਤੇ ਗ਼ਾਰ ਕੱਢਣ ਦਾ ਕੰਮ ਮੁਹੱਈਆ ਕਰਵਾਇਆ ਹੈ। ਬਾਜਵਾ ਨੇ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਨੇ ਗਰੀਬ ਲੋਕਾਂ ਨੂੰ ਉਨ੍ਹਾਂ ਦੀਆਂ ਰੋਜ਼ਮਰ੍ਹਾ ਦੀਆਂ ਲੋੜਾਂ ਪੂਰੀਆਂ ਕਰਨ ਲਈ ਕੰਮ ਅਤੇ ਆਮਦਨੀ ਮੁਹੱਈਆ ਕਰਵਾ ਕੇ ਵੱਡੀ ਰਾਹਤ ਦਿੱਤੀ ਹੈ।
ਮੀਟਿੰਗ ਦੌਰਾਨ ਸ੍ਰੀ ਬਾਜਵਾ ਨੇ ਅਧਿਕਾਰੀਆਂ ਵੱਲੋਂ ਕੀਤੇ ਚੰਗੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਘਟ ਜਾਂ ਨਾ ਕੰਮ ਕਰਨ ਵਾਲਿਆਂ ਦੀ ਝਾੜ ਝੰਬ ਵੀ ਕੀਤੀ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਦੇ ਛੱਪੜਾਂ ਵਿਚੋਂ ਪਾਣੀ ਅਤੇ ਗ਼ਾਰ ਕੱਢਣ ਦੇ ਚੱਲ ਰਹੇ ਕੰਮਾਂ ਸੰਬੰਧੀ ਰੋਜ਼ਾਨਾ ਰਿਪੋਰਟ ਉਨ੍ਹਾਂ (ਮੰਤਰੀ )ਨੂੰ ਪੇਸ਼ ਕਰਨ। ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਲੋਕ ਛੱਪੜਾਂ ਦੀ ਸਫਾਈ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਸਫਲ ਰਹੇ ਹਨ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਲੋੜਵੰਦਾਂ, ਖਾਸ ਕਰਕੇ ਔਰਤ ਮੁਖੀ ਪਰਿਵਾਰਾਂ ਦੇ ਮੈਂਬਰਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਜੌਬ ਕਾਰਡ ਜਾਰੀ ਕੀਤੇ ਜਾਣ। ਇਸ ਪਹਿਲ ਦੇ ਤਹਿਤ, ਗ੍ਰਾਮ ਰੋਜ਼ਗਾਰ ਸੇਵਕਾਂ (ਜੀ.ਆਰ.ਐੱਸ.) ਵਲੋਂ ਪੰਚਾਇਤਾਂ ਨੂੰ ਘਰ ਘਰ ਜਾ ਕੇ ਔਰਤ ਮੁਖੀ ਪਰਿਵਾਰਾਂ ਅਤੇ ਕੰਮ ਦੀ ਭਾਲ ਵਾਲੇ ਅੰਗਹੀਣ ਵਿਅਕਤੀਆਂ ਦੀ ਪਛਾਣ ਕਰਨ ਵਿਚ ਸਹਿਯੋਗ ਦੇਣਗੇ। ਟੀਚਾ ਹੈ ਕਿ ਕੰਮ ਦੀ ਦੀ ਮੰਗ ਕਰਨ ਵਾਲੇ 100 ਪ੍ਰਤੀਸ਼ਤ ਵਿਅਕਤੀਆਂ ਦੀ ਪਛਾਣ, ਦਾਖਲਾ ਅਤੇ ਉਨ੍ਹਾਂ ਸਾਰੇ ਲੋਕਾਂ ਲਈ 100 ਦਿਨਾਂ ਦੇ ਕੰਮ ਦਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਇਆ ਜਾਵੇ ।
ਮੀਟਿੰਗ ਵਿੱਚ ਮੌਜੂਦ ਹੋਰ ਪਤਵੰਤਿਆਂ ਵਿੱਚ ਸ੍ਰੀਮਤੀ ਸੀਮਾ ਜੈਨ ਵਿੱਤ ਕਮਿਸ਼ਨਰ (ਪੇਂਡੂ ਵਿਕਾਸ), ਕਾਹਨ ਸਿੰਘ ਪੰਨੂੰ ਕਮਿਸ਼ਨਰ (ਮਿਸ਼ਨ ਤੰਦਰੁਸਤ ਪੰਜਾਬ), ਵਿਪੁਲ ਉਜਵਲ ਸੰਯੁਕਤ ਵਿਕਾਸ ਮੰਡਲ ਕਮਿਸ਼ਨਰ, ਹਰਦਿਆਲ ਸਿੰਘ ਚੱਠਾ ਡਿਪਟੀ ਡਾਇਰੈਕਟਰ (ਪੇਂਡੂ ਵਿਕਾਸ) ਅਤੇ ਏਡੀਸੀ (ਡੀ), ਡੀਡੀਪੀਓ ਅਤੇ ਬੀਡੀਪੀਓ ਸ਼ਾਮਲ ਸਨ।