ਹੁਣ ਤੱਕ 640 ਨੌਜਵਾਨਾਂ ਦਾ ਕੈਰੀਅਰ ਗਾਈਡੈਂਸ ਮੁਹੱਈਆ ਕਰਵਾਈ ਗਈ
ਐਸ ਏ ਐਸ ਨਗਰ, 03 ਜੂਨ 2020: ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ (ਡੀ.ਬੀ.ਈ.ਈ.) ਦੀ ਪਹੁੰਚ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਤੱਕ ਬਣਾਉਣ ਲਈ, ਅੱਜ ਇਕ ਜ਼ੂਮ ਮੀਟਿੰਗ ਕੀਤੀ ਗਈ ਜਿਸ ਵਿਚ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਕੁਸ਼ਲਤਾ ਦੇ ਮੱਦੇਨਜ਼ਰ ਆਨਲਾਈਨ ਕਾਉਂਸਲਿੰਗ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਮੀਟਿੰਗ ਵਿੱਚ 70 ਦੇ ਕਰੀਬ ਨੌਜਵਾਨ ਸ਼ਾਮਲ ਹੋਏ।
ਭਾਗ ਲੈਣ ਵਾਲੇ ਨੌਜਵਾਨਾਂ ਨੂੰ ਦੱਸਿਆ ਗਿਆ ਕਿ ਡੀਬੀਈਈ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਖੇਤਰ ਵਿੱਚ ਨੌਕਰੀਆਂ ਦੇ ਵੱਧ ਤੋਂ ਵੱਧ ਮੌਕਿਆਂ ਲਈ ਕਾਉਂਸਲਿੰਗ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਆਪਣੇ ਉਦਮ ਸਥਾਪਤ ਕਰਨ ਵਿੱਚ ਵੀ ਸਹਾਇਤਾ ਕਰਦਾ ਹੈ।
ਜਿਹੜੇ ਨੌਜਵਾਨ ਨੌਕਰੀ ਦੀ ਭਾਲ ਵਿਚ ਹਨ ਉਹ www.pgrkam.com ਪੋਰਟਲ 'ਤੇ ਰਜਿਸਟਰ ਕਰ ਸਕਦੇ ਹਨ। ਡੀਬੀਈਈ ਰਜਿਸਟਰਡ ਨੌਜਵਾਨਾਂ ਦੇ ਵੱਖ ਵੱਖ ਸਮੂਹ ਬਣਾਉਂਦਾ ਹੈ ਅਤੇ ਉਹਨਾਂ ਦੀ ਰੁਚੀ ਅਨੁਸਾਰ ਕੈਰੀਅਰ ਦੇ ਸੰਬੰਧ ਵਿੱਚ ਉਹਨਾਂ ਦਾ ਮਾਰਗ ਦਰਸ਼ਨ ਕਰਦਾ ਹੈ।
ਜਿਹੜੇ ਨੌਜਵਾਨ ਕੈਰੀਅਰ ਸਬੰਧੀ ਸਲਾਹ ਲੈਣ ਵਿਚ ਦਿਲਚਸਪੀ ਰੱਖਦੇ ਹਨ ਉਹ https://forms.gle/32gzaxZtdee1bXPz6 ਲਿੰਕ ‘ਤੇ ਰਜਿਸਟਰ ਕਰ ਸਕਦੇ ਹਨ ਜਦਕਿ ਜਿਹੜਾ ਆਪਣਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ ਉਹ https://forms.gle/4nptaUeLfYdgPtkn6 ‘ਤੇ ਰਜਿਸਟਰ ਕਰ ਸਕਦੇ ਹਨ।
ਹੁਣ ਤੱਕ, 640 ਨੌਜਵਾਨਾਂ ਨੂੰ ਕੈਰੀਅਰ ਕਾਉਂਸਲਿੰਗ ਅਤੇ ਗਾਈਡੈਂਸ ਮੁਹੱਈਆ ਕਰਵਾਈ ਜਾ ਚੁੱਕੀ ਹੈ। ਵਧੇਰੇ ਜਾਣਕਾਰੀ ਲਈ, ਫੋਨ ਨੰਬਰ 7814259210 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਅੱਜ ਦੀ ਮੀਟਿੰਗ ਵਿੱਚ ਸ਼੍ਰੀ ਦੀਪੰਕਰ ਗਰਗ ਪੀਸੀਐਸ, ਡਿਪਟੀ ਸੀਈਓ, ਡੀਬੀਈਈ ਸ੍ਰੀ ਮੰਜੇਸ਼ ਸ਼ਰਮਾ ਅਤੇ ਕੈਰੀਅਰ ਕੌਂਸਲਰ ਨਬੀਹਾ ਮੌਜੂਦ ਸਨ।