ਅੰਮ੍ਰਿਤਸਰ, 6 ਜੂਨ 2020 - ਜੂਨ 84 ਘੱਲੂਘਾਰਾ ਦੇ ਅਰਦਾਸ ਸਮਾਗਮਾਂ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖਾਲਿਸਤਾਨ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ, ਹਰੇਕ ਸਿੱਖ ਖ਼ਾਲਿਸਤਾਨ ਚਾਹੁੰਦਾ ਹੈ ਤੇ ਜੇ ਸਰਕਾਰ ਖ਼ਾਲਿਸਤਾਨ ਬਣਾਉਣ ਦੀ ਪੇਸ਼ਕਸ਼ ਕਰੇ, ਤਾਂ ਉਸ ਨੂੰ ਖੁਸ਼ੀ–ਖੁਸ਼ੀ ਪ੍ਰਵਾਨ ਕੀਤਾ ਜਾਵੇਗਾ।"
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੌਜੂਦ ਸਨ। ਉਨ੍ਹਾਂ ਵੀ ਜਥੇਦਾਰ ਦੇ ਸਟੈਂਡ ਦੀ ਪ੍ਰੋੜ੍ਹਤਾ ਕੀਤੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਖ਼ਾਲਿਸਤਾਨ ਦੀ ਪੇਸ਼ਕਸ਼ ਕਰੇ, ਤਾਂ ਉਹ ਉਸ ਨੂੰ ਪ੍ਰਵਾਨ ਕਰਨਗੇ। ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਕੀਤੀ ਗਈ, ਗੁਰਬਾਣੀ ਕੀਰਤਨ ਕੀਤਾ ਗਿਆ ਤੇ ਭੋਗ ਦੀ ਰਸਮ ਹੋਈ। ਬਾਅਦ ਵਿੱਚ ਖ਼ਾਲਿਸਤਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ ਤੇ ਖ਼ਾਲਿਸਤਾਨੀ ਝੰਡੇ ਵੀ ਲਹਿਰਾਏ ਗਏ।
ਵੀਡੀਓ ਵੀ ਦੇਖੋ :
https://www.facebook.com/BabushahiDotCom/videos/3131835403522553/