ਲੌਕਡਾਊਨ 5.0 ਅਤੇ ਅਨਲੌਕ 1.0 ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ
ਬਿਨਾਂ ਮਾਸਕ ਤੋਂ ਬਾਹਰ ਆਉਣ, ਸਮਾਜਿਕ ਦੂਰੀ ਨਾ ਬਣਾਉਣ, ਜਨਤਕ ਥਾਵਾਂ 'ਤੇ ਥੁੱਕਣ ਵਾਲਿਆਂ ਦੇ ਕੱਟੇ ਜਾ ਰਹੇ ਚਲਾਨ
ਲੁਧਿਆਣਾ, 7 ਜੂਨ 2020: ਜ਼ਿਲ•ਾ ਲੁਧਿਆਣਾ ਵਿੱਚ ਲੌਕਡਾਊਨ 5.0 ਅਤੇ ਅਨਲੌਕ 1.0 ਦੀ ਉਲੰਘਣਾ ਕਰਨ ਵਾਲਿਆਂ 'ਤੇ ਜ਼ਿਲ•ਾ ਪ੍ਰਸਾਸ਼ਨ ਅਤੇ ਪੁਲਿਸ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਅਜਿਹੀਆਂ ਉਲੰਘਣਾਵਾਂ ਕਰਨ 'ਤੇ ਹੁਣ ਤੱਕ 20 ਲੱਖ 61 ਹਜ਼ਾਰ 600 ਰੁਪਏ ਤੋਂ ਵਧੇਰੀ ਜੁਰਮਾਨਾ ਰਾਸ਼ੀ ਦੇ ਚਾਲਾਨ ਕੱਟੇ ਜਾ ਚੁੱਕੇ ਹਨ। ਇਹ ਮੁਹਿੰਮ ਪੰਜਾਬ ਸਰਕਾਰ ਵੱਲੋਂ ਆਰੰਭੇ 'ਮਿਸ਼ਨ ਫਤਹਿ' ਤਹਿਤ ਚਲਾਈ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਹਿਨਣ 'ਤੇ 6770 ਚਾਲਾਨ ਕਰਕੇ 18 ਲੱਖ 31 ਹਜ਼ਾਰ 400 ਰੁਪਏ ਦੇ ਜੁਰਮਾਨੇ ਕੀਤੇ ਗਏ। ਇਸੇ ਤਰ•ਾਂ ਜਨਤਕ ਥਾਵਾਂ 'ਤੇ ਥੁੱਕਣ ਦੇ ਦੋਸ਼ ਵਿੱਚ 2178 ਚਾਲਾਨ ਕਰਕੇ 2 ਲੱਖ 23 ਹਜ਼ਾਰ 200 ਰੁਪਏ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ 'ਤੇ 3 ਚਾਲਾਨ ਕਰਕੇ 6000 ਰੁਪਏ ਦੇ ਜੁਰਮਾਨੇ ਕੀਤੇ ਗਏ। ਇਸੇ ਤਰ•ਾਂ ਦੋ ਵਿਅਕਤੀ ਇਕਾਂਤਵਾਸ ਦੀ ਉਲੰਘਣਾ ਕਰਨ ਦੇ ਦੋਸ਼ੀ ਵੀ ਪਾਏ ਗਏ, ਜਿਨ•ਾਂ ਨੂੰ 1000 ਰੁਪਏ ਜੁਰਮਾਨਾ ਕੀਤਾ ਗਿਆ।
'ਸਖਤੀ ਨਾਲ ਰਾਹਤ ਦੇਣ' ਬਾਰੇ ਨੀਤੀ 'ਤੇ ਚੱਲਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਉਨ•ਾਂ ਨੇ ਪੁਲੀਸ ਨੂੰ ਬਿਨਾਂ ਮਾਸਕ ਬਾਹਰ ਨਿਕਲਣ ਵਾਲਿਆਂ ਦਾ ਚਲਾਨ ਕਰਨ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ। ਕਰਫਿਊ ਵਿੱਚ ਢਿੱਲ ਸਖਤ ਪ੍ਰੋਟੋਕੋਲ ਨਾਲ ਹੀ ਮਿਲੇਗੀ ਜਿਸ ਨੂੰ ਲੋਕਾਂ ਵੱਲੋਂ ਅਪਣਾਉਣਾ ਹੋਵੇਗਾ। ਉਨ•ਾਂ ਕਿਹਾ ਕਿ ਲੋਕਾਂ ਦੇ ਜੀਵਨ ਨੂੰ ਸੁਖਾਲ ਬਣਾਉਣ ਲਈ ਰਾਹਤ ਮੁਹੱਈਆ ਕਰਵਾਈ ਗਈ ਹੈ ਅਤੇ ਬਿਨਾਂ ਵਜ•ਾ ਬਾਹਰ ਨਾ ਨਿਕਲਿਆ ਜਾਵੇ।
ਉਨ•ਾਂ ਦੱਸਿਆ ਕਿ ਇਹ ਚਾਲਾਨ ਉੱਪ ਮੰਡਲ ਮੈਜਿਸਟ੍ਰੇਟ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਸਬ ਰਜਿਸਟਰਾਰ, ਪੁਲਿਸ ਅਧਿਕਾਰੀ ਜਾਂ ਗਜ਼ਟਿਡ ਅਧਿਕਾਰੀਆਂ ਵੱਲੋਂ ਕੱਟੇ ਜਾ ਸਕਦੇ ਹਨ। ਚਾਲਾਨ ਦੌਰਾਨ ਜੋ ਜੁਰਮਾਨਾ ਰਾਸ਼ੀ ਇਕੱਤਰ ਹੁੰਦੀ ਹੈ, ਉਹ ਸਿਵਲ ਸਰਜਨ ਦਫ਼ਤਰ ਲੁਧਿਆਣਾ ਵਿਖੇ ਜਮ•ਾਂ ਕਰਵਾਈ ਜਾਂਦੀ ਹੈ। ਸ੍ਰੀ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੁਲੀਸ ਨੂੰ ਕਰਫਿਊ ਦੀ ਉਲੰਘਣਾ ਜਾਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ। ਉਨ•ਾਂ ਕਿਹਾ ਕਿ ਧਾਰਾ 144 ਲਾਗੂ ਹੋਣ ਕਰਕੇ ਇਸ ਸਬੰਧੀ ਕਿਸੇ ਤਰ•ਾਂ ਦੀ ਢਿੱਲ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਮਾਸਕ ਨਾ ਪਹਿਨਣ ਵਾਲੇ ਵਿਅਕਤੀ ਨੂੰ ਹੁਣ 500 ਰੁਪਏ, ਜੇਕਰ ਕੋਈ ਬੱਸ ਮਾਲਕ, ਕਾਰ ਮਾਲਕ ਜਾਂ ਆਟੋ ਮਾਲਕ ਜਾਂ ਦੋਪਹੀਆ ਮਾਲਕ ਸਮਾਜਿਕ ਦੂਰੀ ਦੀ ਉਲੰਘਣਾ ਕਰਦਾ ਹੈ ਤਾਂ ਬੱਸ ਮਾਲਕ ਨੂੰ 3000 ਰੁਪਏ, ਕਾਰ ਮਾਲਕ ਨੂੰ 2000 ਰੁਪਏ, ਆਟੋ ਰਿਕਸ਼ਾ ਅਤੇ ਦੋਪਹੀਆ ਚਾਲਕ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਅਤੇ ਜਨਤਕ ਥਾਵਾਂ 'ਤੇ ਥੁੱਕਣ ਵਾਲੇ ਲੋਕਾਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।