ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ
ਹੁਕਮ 30 ਜੁਲਾਈ, 2020 ਤੱਕ ਲਾਗੂ ਰਹਿਣਗੇ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 08 ਜੂਨ 2020: ਵਧੀਕ ਜਿਲ੍ਹਾ ਮੈਜਿਸਟ੍ਰੇਟ ਸ: ਗੁਰਜੀਤ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਜੁਲਾਈ, 2020 ਤੱਕ ਲਾਗੂ ਰਹਿਣਗੇ।
ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰ੍ਹਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕਤ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ