ਚੰਡੀਗੜ੍ਹ, 10 ਜੂਨ 2020: ਪੰਜਾਬ ਦੇ ਮਾਲ ਤੇ ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਬਾਰੇ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇਥੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਠਿੰਡਾ-ਮੋਗਾ-ਜਲੰਧਰ-ਜੰਮੂ ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇ 105-ਬੀ ਜ਼ਮੀਨ ਘੁਟਾਲੇ ਦੇ ਜ਼ੋ ਦੋਸ਼ ਲਗਾਏ ਹਨ ਉਸ ਸਬੰਧੀ ਬੀਤੇ ਦਿਨੀਂ ਇਕ ਮੀਡੀਆ ਰਿਪੋਰਟ ਦੇ ਅਧਾਰ ਤੇ ਪਹਿਲਾਂ ਹੀ ਸੂਬੇ ਦੇ ਵਿੱਤ ਕਮਿਸ਼ਨਰ ਮਾਲ ਨੂੰ ਜਾਂਚ ਮਾਰਕ ਕਰ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜਾਂਚ ਵਿਚ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸਥਿਤੀ ਵਿਚ ਬਖਸ਼ਿਆ ਨਹੀਂ ਜਾਵੇਗਾ।
ਸ.ਕਾਂਗੜ ਨੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੇਬੁਨਿਆਦ ਇਲਜਾਮ ਇਸ ਮਾਮਲੇ ਵਿਚ ਉਨ੍ਹਾਂ ਉਤੇ ਲਗਾੲੇ ਹਨ ਉਹ ਹੋਛੀ ਸਿਆਸਤ ਤੋਂ ਪ੍ਰੇਰਿਤ ਹਨ ।
ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਵਾਂਗ ਨਿਤਾਰਾ ਕਰਵਾਉਣਗੇ।