ਚੰਡੀਗੜ੍ਹ, 4 ਜੂਨ 2020 - ਲਾਕ ਡਾਊਨ ਨੂੰ ਧਿਆਨ 'ਚ ਰੱਖਦੇ ਹੋਏ ਸਰਕਾਰ ਵੱਲੋਂ ਹੇਠਾਂ ਦਿੱਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ...
- ਅੰਤਰ ਜ਼ਿਲ੍ਹਾ ਆਵਾਜਾਈ ਉੱਤੇ ਪਾਬੰਦੀ ਹੋਵੇਗੀ ਸਿਰਫ ਈ-ਪਾਸ ਧਾਰਕਾਂ ਨੂੰ ਆਉਣ-ਜਾਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਸਿਰਫ ਮੈਡੀਕਲ ਅਤੇ ਐਮਰਜੰਸੀ ਸੇਵਾਵਾਂ ਲਈ ਪਾਸ ਦੀ ਲੋੜ ਨਹੀਂ ਹੋਵੇਗੀ।
- ਇਸ ਤੋਂ ਇਲਾਵਾ ਵਿਆਹ ਸਮਾਗਮਾਂ ਲਈ ਜ਼ਿਲ੍ਹਾ ਪ੍ਰਸਾਸ਼ਨ ਤੋਂ ਈ-ਪਾਸ ਲੋੜੀਂਦਾ ਹੋਵੇਗਾ ਅਤੇ ਇਹ 50 ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ।
- ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਹਫਤੇ ਦੇ ਸਾਰੇ ਦਿਨ ਸ਼ਾਮ 7 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
ਜਦੋਂ ਕਿ ਰੈਸਟੋਰੈਂਟ (ਸਿਰਫ ਘਰ ਲਿਜਾਣ/ਹੋਮ ਡਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਸ਼ਾਮ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
- ਸ਼ਨੀਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਦੂਜੀਆਂ ਦੁਕਾਨਾਂ ਅਤੇ ਸ਼ੌਪਿੰਗ ਮਾਲਜ਼ ਨੂੰ ਸ਼ਾਮ ਦੇ 5 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ।