ਅਸ਼ੋਕ ਵਰਮਾ
ਮਾਨਸਾ, 15 ਜੂਨ 2020: ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨਾਂ ਵਿਰੁੱਧ 7 ਮੁਕੱਦਮੇ ਦਰਜ਼ ਕੀਤੇ ਹਨ। ਗਿ੍ਰਫ਼ਤਾਰ ਕੀਤੇ ਵਿਅਕਤੀਆਂ ਪਾਸੋਂ 870 ਨਸ਼ੀਲੀਆਂ ਗੋਲੀਆਂ, 290 ਲੀਟਰ ਲਾਹਣ ਅਤੇ 23 ਬੋਤਲਾਂ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਹੁਕਮੀ ਰਾਮ ਪੁੱਤਰ ਜੇਠੂ ਰਾਮ ਵਾਸੀ ਵਾਰਡ ਨੰਬਰ 27 ਮਾਨਸਾ ਨੂੰ ਕਾਬੂ ਕਰਕੇ 870 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋਣ ‘ਤੇ ਉਸ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਨਾਂ ਦੱਸਿਆ ਕਿ ਗਿ੍ਰਫਤਾਰ ਕੀਤੇ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮੇ ਵਿੱਚ ਹੋਰ ਪ੍ਰਗਤੀ ਕੀਤੀ ਜਾਵੇਗੀ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸੇ ਤਰਾਂ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਕਾਲਾ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਰਣਜੀਤਗੜ ਬਾਂਦਰਾਂ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਰਜਿਸਟਰ ਕਰਾਇਆ, ਪੁਲਿਸ ਪਾਰਟੀ ਨੇ ਰੇਡ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 200 ਲੀਟਰ ਲਾਹਣ ਬਰਾਮਦ ਕੀਤੀ ਗਈ। ਉਨਾ ਦੱਸਿਆ ਕਿ ਇਸੇ ਤਰਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਹਰਭਜਨ ਸਿੰਘ ਉਰਫ ਭੀਖਾ ਪੁੱਤਰ ਗੁਰਦੀਪ ਸਿੰਘ ਵਾਸੀ ਨਰਿੰਦਰਪੁਰਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਅਤੇ ਪੁਲਿਸ ਪਾਰਟੀ ਨੇ ਉਸ ਨੂੰ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਗਿਆ।
ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਰਾਣੀ ਕੌਰ ਪਤਨੀ ਬਾਵਾ ਸਿੰਘ ਵਾਸੀ ਨਰਿੰਦਰਪੁਰਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਕੇ ਉਸ ਨੂੰ ਕਾਬੂ ਕਰਕੇ 40 ਲੀਟਰ ਲਾਹਣ ਬਰਾਮਦ ਕੀਤਾ ਗਿਆ। ਉਨਾਂ ਦੱਸਿਆ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਰੌਸ਼ਨ ਲਾਲ ਪੁੱਤਰ ਬੰਤ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋਣ ‘ਤੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਉਨਾਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਅੰਮਿ੍ਰਤਪਾਲ ਸਿੰਘ ਪੁੱਤਰ ਚੰਦ ਸਿੰਘ ਵਾਸੀ ਬਰਨਾਲਾ ਨੂੰ ਕਾਬੂ ਕਰਕੇ ਉਸ ਪਾਸੋਂ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਅਤੇ ਉਸ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਉਨਾਂ ਦੱਸਿਆ ਕਿ ਇਸੇ ਤਰਾਂ ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਗੁਰਮੇਲ ਸਿੰਘ ਪੁੱਤਰ ਬੁੱਧ ਰਾਮ ਵਾਸੀ ਗੁਰਨੇ ਖੁਰਦ ਨੂੰ ਕਾਬੂ ਕਰਕੇ 6 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ‘ਤੇ ਉਸ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।