ਐਸ ਏ ਐਸ ਨਗਰ, ਜੂਨ 17 2020: ਜਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਸ਼੍ਰੀ ਵਿਜੇ ਸ਼ਰਮਾ ਟਿੰਕੂ ਨੇ ਅੱਜ ਇਥੇ ਆਪਣੇ ਦਫਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿਵਾਇਆ।
ਮੀਟਿੰਗ ਦੌਰਾਨ ਕੋਰੋਨਾ ਵਾਇਰਸ ਕਾਰਨ ਸਮਾਜਿਕ ਦੂਰੀ ਸਬੰਧੀ ਸਰਕਾਰ ਦੀਆਂ ਹਦਾਇਤਾਂ ਦਾ ਧਿਆਨ ਰੱਖਿਆ ਗਿਆ । ਅੱਜ ਦੀ ਮੀਟਿੰਗ ਦੌਰਾਨ ਯੂਥ ਆਫ ਪੰਜਾਬ ਦੇ ਆਗੂ ਪਰਮਦੀਪ ਸਿੰਘ ਬੈਦਵਾਨ ਨੇ ਟੈਕਸੀ ਚਾਲਕ ਸਬੰਧੀ, ਰਜਵੰਤ ਰਾਏ ਸ਼ਰਮਾ ਮੈਂਬਰ ਗਊ ਸੇਵਾ ਕਮਿਸ਼ਨ ਪੰਜਾਬ ਨੇ ਪਸ਼ੂਆਂ ਦੇ ਬਾਰੇ , ਗੁਰਮੀਤ ਸਿੰਘ ਸਿਆਨ ਪ੍ਰਧਾਨ ਵੈਲਫੇਅਰ ਸੁਸਾਇਟੀ ਨੇ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ, ਮਨਜੇਸ ਸ਼ਰਮਾ ਨੇ ਰੋਜ਼ਗਾਰ ਸਬੰਧੀ ਮਸਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਚੇਅਰਮੈਨ ਸ਼੍ਰੀ ਵਿਜੇ ਸ਼ਰਮਾ ਨੇ ਕਿਹਾ ਕੋਰੋਨਾ ਵਾਇਰਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ ਪਰੰਤੂ ਫਿਰ ਵੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਾਨੂੰ ਕੋਰੋਨਾ ਵਾਇਰਸ ਕਾਰਨ ਸਮਾਜਿਕ ਦੂਰੀ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਰਜਿੰਦਰ ਸਿੰਘ ਬਡਹੇੜੀ ਡਾਇਰੈਕਟਰ, ਤਰੁਨ ਸ਼ਰਮਾ, ਮੱਖਣ ਸਿੰਘ ਮੋਹਾਲੀ, ਅਮਨਦੀਪ ਸਿੰਘ, ਜਤਿੰਦਰ ਕੁਮਾਰ ਸ਼ਰਮਾ ਅਤੇ ਪੀ ਏ ਕੁਲਦੀਪ ਸਿੰਘ ਓਇੰਦ ਹਾਜ਼ਰ ਸਨ।