ਐਤਵਾਰ ਨੂੰ ਜ਼ਿਲ੍ਹਾ ਪਠਾਨਕੋਟ ਵਿੱਚ 16 ਹੋਰ ਲੋਕ ਕਰੋਨਾ ਪਾਜ਼ਿਟਿਵ
ਕੁੱਲ 182 ਕਰੋਨਾ ਪਾਜ਼ਿਟਿਵ, 131 ਲੋਕਾਂ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 46
ਦਿੱਲੀ ਤੋਂ ਵਾਪਸ ਆਏ ਇੱਕ ਪਰਿਵਾਰ ਦੇ 5 ਮੈਂਬਰ ਨਿਕਲੇ ਕਰੋਨਾ ਪਾਜ਼ਿਟਿਵ
ਪਠਾਨਕੋਟ, 21 ਜੂਨ 2020 --- ਜ਼ਿਲ੍ਹਾ ਪਠਾਨਕੋਟ ਵਿੱਚ ਐਤਵਾਰ ਨੂੰ 220 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚ 16 ਲੋਕ ਕਰੋਨਾ ਪਾਜ਼ਿਟਿਵ ਅਤੇ 204 ਲੋਕ ਕਰੋਨਾ ਨੈਗੇਟਿਵ ਆਏ ਹਨ ਅਤੇ ਪਿਛਲੇ ਦੋ ਦਿਨਾਂ ਵਿੱਚ 9 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹਾ ਪਠਾਨਕੋਟ ਵਿੱਚ ਐਤਵਾਰ ਨੂੰ ਕੁਲ 182 ਕੇਸ ਕਰੋਨਾ ਪਾਜੀਟਿਵ ਦੇ ਹੋ ਗਏ ਹਨ ਜਿਨ੍ਹਾਂ ਵਿੱਚੋਂ 131 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਓਨਾ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਪਠਾਨਕੋਟ ਵਿੱਚ 46 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 5 ਲੋਕਾਂ ਦੀ ਕਰੋਨਾ ਪਾਜ਼ਿਟਿਵ ਹੋਣ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜਿਨ੍ਹਾਂ 14 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨ੍ਹਾਂ ਵਿੱਚੋਂ ਪਿੰਡ ਹੈਬਤ ਪਿੰਡੀ ਦਾ ਇੱਕ ਪਰਿਵਾਰ ਜੋ ਦਿੱਲੀ ਵਿਖੇ ਰਹਿੰਦਾ ਸੀ ਵਾਪਸ ਆਪਣੇ ਘਰ ਆਇਆ ਹੈ ਉਸ ਪਰਿਵਾਰ ਦੇ 5 ਮੈਂਬਰ ਕਰੋਨਾ ਪਾਜੀਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਦੋ ਲੋਕ ਜੋ ਬਾਹਰੀ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਵਿਅਕਤੀ ਪਠਾਨਕੋਟ ਵਿਖੇ ਸਰਕਾਰੀ ਨੌਕਰੀ ਕਰ ਰਿਹਾ ਹੈ ਅਤੇ ਦੂਸਰਾ ਵਿਅਕਤੀ ਪਹਿਲਾ ਤੋਂ ਕਰੋਨਾ ਪਾਜੀਟਿਵ ਦੇ ਸੰਪਰਕ ਵਿੱਚੋਂ ਹੈ, ਤਿੰਨ ਲੋਕ ਕੱਚੇ ਕਵਾਟਰ ਇਲਾਕੇ ਵਿੱਚੋਂ ਹਨ ਅਤੇ ਇਸ ਤੋਂ ਇਲਾਵਾ ਬਾਕੀ ਸਾਰੇ ਮਾਮਲੇ ਵੱਖ ਵੱਖ ਸਥਾਨਾਂ ਤੋਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਸ਼ਨੀਵਾਰ ਅਤੇ ਐਤਵਾਰ ਦੇ ਦਿਨ ਕੁਲ 9 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਚਲਾ ਕੇ ਹਰੇਕ ਨਾਗਰਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਘਰ ਤੋਂ ਬਾਹਰ ਜਾਣ ਲੱਗਿਆ ਮਾਸਕ ਦਾ ਪ੍ਰਯੋਗ ਕਰੋਂ, ਵਾਰ ਵਾਰ ਹੱਥਾਂ ਨੂੰ ਧੋਵੋ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੋਂ। ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲਕੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਈਏ।