ਮਿਸ਼ਨ ਫਤਿਹ ਤਹਿਤ ਕਰੋਨਾ ਵੋਰੀਅਰਜ਼ ਵਲੋਂ ਲੋਕਾਂ ਦੀ ਸਹਾਇਤਾ ਜਾਰੀ
ਹਰੀਸ਼ ਕਾਲੜਾ
ਨੁਰਪੁਰ ਬੇਦੀ, 22 ਜੂਨ 2020: ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਨੁਰਪੁਰ ਬੇਦੀ ਅਮਰਜੀਤ ਕੌਰ ਦੀ ਅਗਵਾਈ ਵਿੱਚ ਬਲਾਕ ਨੁਰਪੁਰ ਬੇਦੀ ਦੇ ਵੱਖ ਵੱਖ ਪਿੰਡਾਂ ਵਿੱਚ ਸੁਪਰਵਾਈਜਰ ਅਤੇ ਆਂਗਣਵਾੜੀ ਵਰਕਰ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਉਹਨਾਂ ਵਲੋਂ ਇਸਦੇ ਨਾਲ ਹੀ ਵਧੀਕ ਪੋਸ਼ਟਿਕ ਅਹਾਰ ਦੀ ਵੰਡ ਵੀ ਕੀਤੀ ਜਾ ਰਹੀ ਹੈ।
ਅਮਰਜੀਤ ਕੋਰ ਨੇ ਦੱਸਿਆ ਕਿ ਉਹਨਾਂ ਦੇ ਸੁਪਰਵਾਈਜ਼ਰ ਪਿੰਡਾਂ ਵਿੱਚ ਆਂਗਣਵਾੜੀ ਵਰਕਰਾਂ ਦੇ ਨਾਲ ਘਰ ਘਰ ਜਾ ਕੇ ਲੋਕਾਂ ਨੂੰ ਮਾਸਕ ਪਾਉਣ, ਆਪਸੀ ਵਿੱਥ ਰੱਖਣ ਅਤੇ ਵਾਰ ਵਾਰ ਹੱਥ ਥੋਣ ਦੀ ਅਪੀਲ ਕਰ ਰਹੇ ਹਨ। ਉਹਨਾਂ ਦੱਸਿਆ ਕਿ ਅੱਜ ਸੁਪਰਵਾਈਜਰ ਸੁਰਿੰਦਰ ਕੌਰ, ਪਰਮਜੀਤ ਕੌਰ ਅਤੇ ਸ਼ੀਲਾ ਨੇ ਪਿੰਡ ਮਨਕੋਲੀ, ਝੰਜ, ਲਸਾੜੀ, ਚਨੋਲੀ ਵਿਚ ਜਾਗਰੂਕਤਾ ਪ੍ਰੋਗਰਾਮ ਉਲੀਕੇ ਗਏ। ਅਮਰਜੀਤ ਕੌਰ ਨੇ ਦੱਸਿਆ ਕਿ ਇਹਨਾਂ ਸੁਪਰਵਾਈਜਰ ਅਤੇ ਆਂਗਣਵਾੜੀ ਵਰਕਰਾ ਵਲੋਂ ਜਿਥੇ ਪੰਚਾਂ ਸਰਪੰਚਾ ਦੇ ਸਹਿਯੋਗ ਨਾਲ ਨਸ਼ਿਆ ਵਿਰੁੱਧ ਡੈਪੋ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਚਲਾਉਣ ਲਈ ਮੁਹਿੰਮ ਅਰੰਭੀ ਜਾ ਰਹੀ ਹੈ ਉਥੇ ਬਜੁਰਗਾਂ ਅਤੇ ਅੰਗਹੀਣਾ ਜਾਂ ਇਕੱਲੇ ਰਹਿ ਰਹੇ ਵਿਅਕਤੀ ਜੋ ਕਿ ਕਰੋਨੀਕਲ ਬੀਮਾਰੀ ਨਾਲ ਪਿੜਤ ਹੋਣ ਉਹਨਾਂ ਦਾ ਵੀ ਸਰਵੇ ਕੀਤਾ ਜਾ ਰਿਹਾਹੈ ਤਾਂ ਜੋ ਉਹਨਾਂ ਨੂੰ ਸਰਕਾਰ ਦੀਆਂ ਸਹੂਲਤਾਂ ਦਿੱਤੀਆ ਜਾ ਸਕਣ। ਸੀ. ਡੀ .ਪੀ. ਉ. ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਇਸ ਬਲਾਕ ਵਿੱਚ ਸੁਪਰਵਾਈਜਰ ਤੇ ਆਂਗਣਵਾੜੀ ਵਰਕਰਾਂ ਵਲੋਂ ਮਿਸ਼ਨ ਫਤਿਹ ਬਾਰੇ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ ਜਿਥੇ ਉਹਨਾਂ ਨੂੰ ਪਿੰਡਾਂ ਵਿੱਚ ਭਰਭੂਰ ਸਹਿਯੋਗ ਮਿਲਿਆ।
ਅਮਰਜੀਤ ਕੌਰ ਨੇ ਹੋਰ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਦੇ ਦਿਸ਼ਾ ਨਿਰਦੇਸ਼ਾ ਤੇ ਜ੍ਹਿਲਾ ਪ੍ਰੋਗਰਾਮ ਅਫਸਰ ਅਮ੍ਰਿਤ ਕੌਰ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਪ੍ਰੋਗਰਾਮ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ।