ਅਸ਼ੋਕ ਵਰਮਾ
ਬਠਿੰਡਾ, 22 ਜੂਨ 2020: ਸੀਨੀਅਰ ਮੈਡੀਕਲ ਅਫਸਰ ਡਾ.ਦਰਸ਼ਨ ਕੌਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਰਾਮਾਂ ਮੰਡੀ ਵਿਖੇ ਮਿਸ਼ਨ ਫਤਿਹ ਤਹਿਤ ਕੋਰੋਨਾ ਵਿਰੁੱਧ ਲੜ ਰਹੇ ਸਿਹਤ ਕਰਮਚਾਰੀਆਂ ਦੇ ਮਿਸ਼ਨ ਫਤਿਹ ਦੇ ਬੈਜ ਲਗਾ ਕੇ ਹੌਂਸਲਾ ਅਫਜਾਈ ਕੀਤੀ ਗਈ। ਇਸ ਮੌਕੇ ਹਾਜਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੋਰੋਨਾ ਵਿਰੁੱਧ ਜੰਗ ਲੜਨ ਲਈ ਦਿ੍ਰੜ ਇਰਾਦੇ ਨਾਲ ਇਸ ਬਿਮਾਰੀ ਨੂੰ ਕਾਬੂ ਪਾਉਣ ਲਈ ਸਕੰਲਪ ਲਿਆ। ਇਸ ਮੌਕੇ ਹਰਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਅਪੀਲ ਕੀਤੀ ਕਿ ਇਸ ਬਿਮਾਰੀ ’ਤੇ ਕਾਬੂ ਪਾਉਣ ਲਈ ਖਾਸ਼ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ 2 ਮੀਟਰ ਦੀ ਦੂਰੀ ਬਣਾਉਣਾਂ, ਆਪਣੇ ਹੱਥਾਂ ਨੂੰ ਚੰਗੀ ਤਰਾਂ ਸਾਫ ਰੱਖਣਾ, ਮੂੰਹ ਨੂੰ ਸੂਤੀ ਕੱਪੜੇ ਦੇ ਮਾਸਕ ਜਾਂ ਰੁਮਾਲ ਨਾਲ ਢੱਕ ਕੇ ਰੱਖਣਾ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ ਕਰਨਾ ਆਦਿ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਇਸ ਸਮੇਂ ਡਾ. ਰਿਸ਼ੂ ਗਰਗ, ਰਾਜਵਿੰਦਰ ਸਿੰਘ ਰਾਜੂ,ਵਕੀਲ ਸਿੰਘ, ਜਗਸੀਰ ਸਿੰਘ, ਏਐਨਐਮ ਭਾਵਨਾ, ਰੈਡੀਓਗ੍ਰਾਫਰ ਸਲੋਨੀ ਅਤੇ ਫਾਰਮੇਸੀ ਅਫਸਰ ਵਿਨੋਦ ਕੁਮਾਰ, ਇਕਬਾਲ ਸਿੰਘ ਤੇ ਸੰਦੀਪ ਸਿੰਘ ਹਾਜਰ ਸਨ।