ਹਰੀਸ਼ ਕਾਲੜਾ
ਰੂਪਨਗਰ, 22 ਜੂਨ 2020 : ਇਨਾਂ ਹੁਕਮਾਂ ਅਨੁਸਾਰ ਜਿਲ੍ਹਾ ਰੂਪਨਗਰ ਵਿੱਚ ਕਿਸੇ ਅਣ-ਸੁਖਾਵੀਂ ਘਟਨਾਂ ਨੁੰ ਵਾਪਰਨ ਤੋਂ ਰੋਕਣ ਲਈ ਜ਼ਿਲ੍ਹੇ ਵਿਚ ਪੈਂਦੇ ਹੋਟਲਾਂ, ਢਾਬਿਆਂ, ਸਰਾਵਾਂ, ਰੈਸਟੋਰੈਂਟਾਂ ਦੇ ਮਾਲਕਾਂ ਨੂੰ ਹੋਟਲਾਂ, ਢਾਬਿਆਂ, ਸਰਾਵਾਂ , ਰੈਸਟੋਰੈਂਟਾ ਵਿਚ ਠਹਿਰਣ ਵਾਲੇ ਵਿਅਕਤੀਆਂ ਦੀ ਸੂਚਨਾ ਰੱਖਣ ਲਈ ਰਜਿਸਟਰ ਲਗਾਉਣ ਅਤੇ ਰਜਿਸਟਰ ਨੂੰ ਮੈਨਟੇਨ ਕਰਨ ਅਤੇ ਉਨ੍ਹਾਂ ਵਿਅਕਤੀਆਂ ਪਾਸੋਂ ਆਈ.ਡੀ. ਸਬੂਤ ਜਿਵੇਂ ਕਿ ਪਾਸਪੋਰਟ, ਡਰਾਈਵਿੰਗ ਲਾਈਸੰਸ, ਪੈਨ ਕਾਰਡ, ਸਰਵਿਸ ਆਈ.ਕਾਰਡ ਸਮੇਤ ਫੋਟੋਗ੍ਰਾਫ, ਸਮਾਰਟ ਕਾਰਡ, ਜੋਬ ਕਾਰਡ, ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਪੈਨਸ਼ਨ ਕਾਗਜਾਤ ਸਮੇਤ ਫੋਟੋਗ੍ਰਾਫ, ਅਧਾਰ ਕਾਰਡ,ਐਮ.ਪੀਜ਼/ਐਮ.ਐਲ.ਏ/ਐਮ.ਐਲ.ਸੀਜ਼ ਨੂੰ ਜਾਰੀ ਆਫੀਸ਼ੀਅਲ ਆਈ.ਕਾਰਡ ਆਦਿ ਕੋਈ ਸਬੂਤ ਹਾਸਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹਾ ਰੂਪਨਗਰ ਵਿੱਚ ਜਨਤਕ ਸਥਾਨਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅੱਕਤੀਆਂ ਦੇ ਇੱਕਠੇ ਹੋਣ, ਰੈਲੀਆਂ ਕੱਢਣ, ਧਰਨਾ ਲਗਾਉਣ ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ ਅਤੇ ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀ/ ਕ੍ਰਮਚਾਰੀ, ਧਾਰਮਿਕ ਰਸਮਾਂ, ਸ਼ਾਦੀਆਂ ਜਾਂ ਨਿੱਜੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਕਰਨ ਸਬੰਧੀ ਹੋਣ ਵਾਲੇ ਇਕੱਠ 'ਤੇ ਅਤੇ ਉਹਨਾਂ ਜਲੂਸਾਂ/ਮੀਟਿੰਗਾਂ/ਧਰਨਿਆਂ ਤੇ ਜਿਹਨਾਂ ਸਬੰਧੀ ਪ੍ਰਬੰਧਕਾਂ ਵਲੋਂ ਲਿਖਤੀ ਬੇਨਤੀ ਕਰਕੇ ਸਬੰਧਤ ਉੱਪ ਮੰਡਲ ਮੈਜਿਸਟਰੇਟ/ਯੋਗ ਪੁਲਿਸ ਅਧਿਕਾਰੀ ਪਾਸੋਂ ਲਿਖਤੀ ਪ੍ਰਵਾਨਗੀ ਲਈ ਗਈ ਹੋਵੇ ਤੇ ਲਾਗੂ ਨਹੀਂ ਹੋਵੇਗਾ।
ਇਕ ਹੋਰ ਹੁਕਮ ਅਨੁਸਾਰ ਜਿਲਾ ਰੂਪਨਗਰ ਦੀ ਹਦੂਦ ਅੰਦਰ ਰਜਿਸਟਰ ਮੈਨਟੇਨ ਕਰਨ ਤੋ ਬਿਨ੍ਹਾ ਨੰਬਰ ਪਲੇਟ ਬਨਾਉਣ ਅਤੇ ਨੰਬਰ ਲਿਖਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿਉਂਕ ਸੀਨੀਅਰ ਪੁਲਿਸ ਕਪਤਾਨ, ਰੂਪਨਗਰ ਨੇ ਆਪਣੇ ਦਫਤਰ ਦੇ ਪੱਤਰ ਨੰ:35575 ਮਿਤੀ 16-10-2018 ਰਾਹੀਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਜਿਲ੍ਹੇ ਵਿੱਚ ਮਾੜੇ ਅਨਸਰ ਗੈਂਗਸਟਰ ਮੋਟਰ ਸਾਈਕਲਾਂ/ ਸਕੂਟਰਾਂ/ ਕਾਰ੍ਹਾਂ/ ਵਹੀਕਲਾਂ ਤੇ ਜਾਲੀ ਨੰਬਰ ਲਗਾ ਕੇ ਸਨੇਚਿੰਗ ਵਗੈਰਾ ਅਤੇ ਹੋਰ ਜੁਰਮ ਕਰਦੇ ਹਨ ਜਿਨ੍ਹਾਂ ਨੂੰ ਗਿਰਫਤਾਰ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਇਸ ਸਬੰਧੀ ਜਿਲ੍ਹੇ ਵਿੱਚ ਨੰਬਰ ਪਲੇਟ ਬਨਾਉਣ ਵਾਲੇ ਅਤੇ ਨੰਬਰ ਲਿਖਣ ਵਾਲੇ ਦੁਕਾਨਦਾਰਾਂ ਨੂੰ ਨੰਬਰ ਪਲੇਟ ਬਨਾਉਂਦੇ ਸਮੇਂ ਅਤੇ ਨੰਬਰ ਲਿਖਦੇ ਸਮੇਂ ਰਜਿਸਟਰ ਮੇੈਨਟੇਨ ਕਰਨ ਦੀ ਹਦਾਇਤ ਕੀਤੀ ਜਾਵੇ ।
ਇਸੇ ਤਰਾਂ ਜਾਰੀ ਇਕ ਹੁਕਮ ਅਨੁਸਾਰ ਪੰਜਾਬ ਰਾਜ ਵਿੱਚ ਪਲਾਸਟਿਕ ਲਿਫਾਫਿਆਂ ਤੇ ਪੰਜਾਬ ਪਲਾਸਟਿਕ ਅਤੇ ਕੈਰੀ ਬੈਗਜ਼ (ਮੈਨੂੰਫੈਕਚਰਜ਼, ਯੂਜਿਸ ਐਂਡ ਡਿਸਪੋਜ਼ਲ ) ਕੰਟਰੋਲ ਐਕਟ-2005 ਦੇ ਤਹਿਤ ਜ਼ਿਲ੍ਹਾ ਰੂਪਨਗਰ ਵਿਚ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਇਕ ਹੋਰ ਹੁਕਮ ਅਨੁਸਾਰ ਜਿਲ੍ਹਾ ਰੂਪਨਗਰ ਵਿੱਚ, ਸਮਾਂ ਸ਼ਾਮ 7.00 ਵਜੇ ਤੋ ਸਵੇਰੇ 6.00 ਵਜੇ ਤੱਕ ਗਊ ਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਉਣ ਦੇ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸੋ ਰਜਿਸਟਰਡ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ ।ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿੳਂਕਿ ਭਾਰਤ ਦੇਸ਼ ਪ੍ਰੰਪਰਾਵਾਂ ਦਾ ਦੇਸ਼ ਹੈ, ਜਿੱਥੇ ਹਰੇਕ ਧਰਮ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਹਿੰਦੂ ਧਰਮ ਵਲੋ ਗਊ ਦੀ ਪੂਜਾ ਕੀਤੀ ਜਾਂਦੀ ਹੈ, ਜਿਨ੍ਹਾਂ ਨਾਲ ਅਤਿਆਚਾਰ ਹੋਣ ਤੇ ਸਮਾਜ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ । ਰਾਤ ਸਮੇਂ ਗਊ ਧੰਨ ਦੀ ਆਵਾਜਾਈ ਤੇ ਢੁਅ-ਢੁਆਈ ਤੋਂ ਤਸਕਰੀ ਤੇ ਚੋਰੀ ਦਾ ਸੰਦੇਹ ਪੈਂਦਾ ਹੁੰਦਾ ਹੈ, ਜਿਸ ਕਰਕੇ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਇਨ੍ਹਾਂ ਹਾਲਤਾਂ ਨੂੰ ਮੱਦੇ ਨਜਰ ਰੱਖਦੇ ਹੋਏ, ਇਹ ਜਰੂਰੀ ਸਮਝਿਆ ਜਾਂਦਾ ਹੈ ਕਿ ਸ਼ਾਮ 7.00 ਵਜੇ ਤੋ ਸਵੇਰੇ 6.00 ਵਜੇ ਤੱਕ ਗਊ ਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਜਾਵੇ।
ਇਨਾਂ ਹੁਕਮਾ ਅਨੁਸਾਰ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਰੂਪਨਗਰ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਨੂੰ ਰੱਖਿਆ ਹੋਇਆ ਹੈ, ਉਹ ਉਨ੍ਹਾਂ ਨੂੰ ਰਜਿਸਟਰਡ ਜਰੂਰ ਕਰਾਉਣ ।ਡਿਪਟੀ ਕਮਿਸ਼ਨਰ ਨੇ ਗਊ ਵੰਸ ਰਖਣ ਵਾਲੇ ਲੋਕਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਰਜਿਸਟ੍ਰੇਸ਼ਨ ਲਈ ਸਬੰਧਤ ਪਸ਼ੂ ਪਾਲਣ ਅਫਸਰ ਪਾਸ ਗਊ ਵੰਸ਼ ਦੀ ਰਜਿਸਟਰੇਸ਼ਨ ਕਰਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ ।
ਜਾਰੀ ਕੀਤੇ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਵਿਅਕਤੀ ਜ਼ਿਲ੍ਹਾ ਰੁੂਪਨਗਰ ਦੇ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ ਮੋਟਰ ਸਾਈਕਲਾਂ / ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿੳਂਕਿ ਭਾਰਤ ਵਿੱਚ ਮਿਲਟਰੀ ਅਧਿਕਾਰੀਆਂ ਵੱਲੋਂ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀ ਮਿਲਟਰੀ ਵਰਦੀ ਅਤੇ ਜੀਪਾਂ / ਮੋਟਰ ਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਤੱਤਾਂ ਵੱਲੋਂ ਅਜਿਹੇ ਰੰਗ ਦੀ ਵਰਤੋਂ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ। ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜਰੂਰੀ ਹੈ ਕਿ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ / ਜੀਪਾਂ ਅਤੇ ਮੋਟਰ ਸਾਈਕਲਾਂ / ਮੋਟਰ ਗੱਡੀਆਂ ਦੀ ਵਰਤੋਂ ਆਮ ਜਨਤਾ ਵੱਲੋਂ ਤੁਰੰਤ ਬੰਦ ਕੀਤੀ ਜਾਵੇ।
ਜਾਰੀ ਕੀਤੇ ਇਕ ਹੁਕਮ ਅਨੁਸਾਰ ਜਿਲਾ ਰੂਪਨਗਰ ਦੀ ਹਦੂਦ ਅੰਦਰ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ ਵਲੋਂ) ਨਾ ਕਰਨ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ਤੇ ਵੀ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ਤੇ ਲਾਗੂ ਨਹੀਂ ਹੋਵੇਗਾ।
ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿੳਂਕਿ ਭਾਰਤ ਵਿੱਚ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ.ਵੱਲੋਂ ਵੱਖ-ਵੱਖ ਨਿਰਧਾਰਿਤ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਤੱਤਾਂ ਵੱਲੋਂ ਅਜਿਹੀ ਵਰਦੀ ਦੀ ਦੁਰਵਰਤੋਂ ਨਾਲ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜਰੂਰੀ ਹੈ ਕਿ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਆਮ ਜਨਤਾ ਵਲੋ (ਬਾਲਗ ਵਿਅਕਤੀ) ਤੁਰੰਤ ਬੰਦ ਕੀਤੀ ਜਾਵੇ ਅਤੇ ਇਨ੍ਹਾਂ ਦੀ ਵਰਦੀ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ਤੇ ਵੀ ਪਾਬੰਦੀ ਜਰੂਰੀ ਹੈ।
ਇਹ ਸਾਰੇ ਹੁੱਕਮ ਤੁਰੰਤ ਲਾਗੂ ਹੋ ਗਏ ਹਨ ਅਤੇ 21 ਅਗਸਤ 2020 ਤੱਕ ਲਾਗੂ ਰਹਿਣਗੇ ।