16 ਸਾਲਾ ਯਸ਼ ਨੇ ਕੋਰੋਨਾ ਨੂੰ ਦਿੱਤੀ ਮਾਤ,ਮਿਲੀ ਹਸਪਤਾਲ ਤੋਂ ਛੁੱਟੀ, ਐਕਟਿਵ ਕੇਸ-10
186 ਸ਼ੱਕੀ ਮਰੀਜ਼ਾਂ ਦੇ ਇਕੱਤਰ ਕੀਤੇ ਸੈਂਪਲ, ਹੁਣ ਤੱਕ 87 ਮਰੀਜ਼ ਹੋਏ ਤੰਦਰੁਸਤ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 22 ਜੂਨ 2020: ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਕੋਟ ਜਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ 8442 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਜਿੰਨਾਂ ਵਿੱਚੋਂ 391 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ ਵਿੱਚ 3 ਰਿਪੋਰਟਾਂ ਕੋਰੋਨਾ ਪਾਜ਼ੀਟਿਵ ਆਈਆਂ ਹਨ।ਜਿਸ ਵਿੱਚ ਹਰਿਆਣਾ ਤੋਂ ਪਰਤੀ ਬਾਜਾਖਾਨਾ ਦੀ 19 ਸਾਲਾ ਰਜ਼ੀਆ,ਹਰਿਆਣਾ ਤੋਂ ਪਰਤੀ ਜੈਤੋ ਦੀ 45 ਸਾਲਾ ਉਰਮਲਾ ਅਤੇ ਰਾਜਸਥਾਨ ਤੋਂ ਪਰਤੀ ਫਰੀਦਕੋਟ ਦੀ 50 ਸਾਲਾ ਲਕਸ਼ਮੀ ਦੇਵੀ ਸ਼ਾਮਿਲ ਹੈ।ਪਹਿਲਾਂ ਪਾਜ਼ੀਟਿਵ ਆਏ ਫੇਕਨ ਮੇਹਤੋ ਨੂੰ ਫਰੀਦਕੋਟ ਦੇ ਕੇਸਾਂ ਵਿੱਚ ਸ਼ਾਮਿਲ ਨਹੀ ਕੀਤਾ ਗਿਆ ਉਸਨੇ ਸੈਂਪਲ ਦੇਣ ਸਮੇਂ ਤਰਨਤਾਰਨ ਦਾ ਪਤਾ ਦਰਜ ਕਰਵਾਇਆ ਸੀ।।ਜ਼ਿਲੇ ਵਿੱਚ ਕੁੱਲ ਕੋਰੋਨਾ ਕੇਸ 97 ਹੋ ਗਏ ਹਨ ਜਿੰਨਾਂ ਵਿੱਚੋਂ 87 ਵਿਅਕਤੀਆਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ।ਹਾਲ ਹੀ ਵਿੱਚ ਪਾਜ਼ੀਟਿਵ ਆਏ ਲੱਛਣਰਹਿਤ ਮਰੀਜ਼ਾਂ ਨੂੰ ਸ਼ਥਾਪਿਤ ਕੀਤੇ ਆਈਸੋਲੇਸ਼ੇਨ ਵਾਰਡ ਬਾਜਾਖਾਨਾ ਅਤੇ ਸਾਦਿਕ ਵਿਖੇ ਦਾਖਲ ਕਰਵਾਇਆ ਗਿਆ ਹੈ।ਹੁਣ ਜ਼ਿਲੇ ਵਿੱਚ ਕੋਰੋਨਾ ਦੇ ਐਕਟਿਵ ਕੇਸ 10 ਹੋ ਗਏ ਹਨ।
ਉਨ•ਾਂ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਸ.ਬਲਵੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਦਰ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।ਮੀਡੀਆ ਇੰਚਾਰਜ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵੱਲੋਂ ਵਿਸ਼ੇਸ਼ ਸਰਵੇ ਘਰ-ਘਰ ਨਿਗਰਾਨੀ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਘਰ-ਘਰ ਆਸ਼ਾ ਵਰਕਰਾਂ ਆਨਲਈਨ ਸਿਹਤ ਸਬੰਧੀ ਜਾਣਕਾਰੀ ਇਕੱਤਰ ਕਰ ਭੇਜ ਰਹੀਆਂ ਹਨ ।ਜ਼ਿਲਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਕਿਹਾ ਕਿ ਪਾਜ਼ੀਟਿਵ ਆਏ ਕੇਸਾਂ ਦੇ ਜ਼ਿਲੇ ਵਿੱਚ ਬਾਹਰਲੇ ਸੂਬਿਆਂ ਤੋਂ ਆਉਣ ਤੋਂ ਬਾਅਦ ਸੰਪਰਕ ਵਿੱਚ ਆਏ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਸੈਂਪਲ ਇਕੱਤਰ ਕਰਕੇ ਉਨਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ,ਉਨਾਂ ਕਿਹਾ ਕਿ ਕੋਈ ਵੀ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਜਾ ਕੇ ਕੋਰੋਨਾ ਸੈਂਪਲ ਦੇ ਸਕਦਾ ਹੈ।
ਫੋਟੋ ਕੈਪਸ਼ਨ-ਕੋਰੋਨਾ ਸੈਂਪਲ ਇਕੱਤਰ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ।