ਚੰਡੀਗੜ, 24 ਜੂਨ 2020: ਸ੍ਰੀ ਬ੍ਰਹਮ ਸ਼ੰਕਰ ਸ਼ਰਮਾ (ਜਿੰਪਾ) ਨੇ ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਅਤੇ ਨਵ-ਨਿਯੁਕਤ ਵਾਈਸ ਚੇਅਰਮੈਨ ਦੇ ਪਰਿਵਾਰਕ ਮੈਂਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ।
ਸ੍ਰੀ ਅਰੋੜਾ ਨੇ ਨਵਨਿਯੁਕਤ ਵਾਈਸ ਚੇਅਰਮੈਨ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਸ੍ਰੀ ਸ਼ਰਮਾ ਨੂੰ ਸੇਵਾ ਦਾ ਮੌਕੇ ਦੇ ਕੇ ਇੱਕ ਸਮਾਜ ਸੇਵੀ ਦਾ ਮਾਣ ਵਧਾਇਆ ਹੈ। ਉਨ•ਾਂ ਕਿਹਾ ਕਿ ਮੈਨੂੰ ਆਸ ਹੈ ਕਿ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ, ਉਦਯੋਗਾਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ ਅਤੇ ਉਦਯੋਗਾਂ ਦੀ ਤਰੱਕੀ ਲਈ ਆਪਣਾ ਯੋਗਦਾਨ ਪਾਉਣਗੇ।
ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ•ਾਂ ਕਿਹਾ ਕਿ ਉਹ ਸੂਬੇ ਦੇ ਉਦਯੋਗਿਕ ਵਿਕਾਸ ਲਈ ਵਿਸ਼ੇਸ਼ ਯੋਗਦਾਨ ਪਾਉਣਗੇ।
ਵਰਣਨਯੋਗ ਹੈ ਕਿ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ 'ਚ ਸਰਗਰਮ ਹਨ, ਉੱਥੇ ਹੀ ਉਹ ਤਿੰਨ ਵਾਰ ਹੁਸ਼ਿਆਰਪੁਰ 'ਚ ਬਤੌਰ ਕੌਂਸਲਰ ਵੀ ਸੇਵਾ ਨਿਭਾ ਚੁੱਕੇ ਹਨ।
ਇਸ ਮੌਕੇ ਉਦਯੋਗ ਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਸੀ. ਸਿਬਨ, ਐਮ.ਡੀ. ਪੀ.ਐਸ.ਆਈ.ਈ.ਸੀ. ਸ੍ਰੀ ਸੁਮਿਤ ਜਾਰੰਗਲ, ਸ੍ਰੀ ਨਰਵੀਰ ਸਿੰਘ ਨੰਦੀ ਸਰਪੰਚ, ਸ੍ਰੀ ਵਰਿੰਦਰ ਸ਼ਰਮਾ ਵਿੰਦੂ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।