ਲੁਧਿਆਣਾ, 25 ਜੂਨ 2020: ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਜਾਰੀ ਹੈ। ਉਨ•ਾਂ ਦੱਸਿਆ ਕਿ ਮਿਤੀ 7 ਫਰਵਰੀ, 2020 ਤੱਕ ਜ਼ਿਲ•ਾ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ 25,74,933 ਵੋਟਰ ਹਨ, ਜਦਕਿ ਇੱਕ ਅਨੁਮਾਨ ਅਨੁਸਾਰ ਜ਼ਿਲ•ਾ ਲੁਧਿਆਣਾ ਵਿੱਚ 18 ਸਾਲ ਤੋਂ ਵੱਧ ਉਮਰ ਵਾਲਿਆਂ ਦੀ ਗਿਣਤੀ 28,26,470 ਹੈ, ਜਿਸ ਦਾ ਮਤਲਬ ਕਿ ਹਾਲੇ ਵੀ 2,51,537 ਨੌਜਵਾਨ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਰਹਿੰਦੇ ਹਨ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਪਾੜੇ (ਗੈਪ) ਨੂੰ ਖ਼ਤਮ ਕਰਨ ਲਈ ਜੋ ਨੌਜਵਾਨਾਂ ਨੇ ਮਿਤੀ 1 ਜਨਵਰੀ, 2020 ਨੂੰ 18 ਸਾਲ ਦੀ ਉਮਰ ਪੂਰੀ ਕਰ ਲਈ ਹੈ, ਉਹ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾ ਸਕਦਾ ਹੈ। ਉਨ•ਾਂ ਕਿਹਾ ਕਿ ਉਹ ਨੈਸ਼ਨਲ ਵੋਟਰ ਸਰਵਿਸ ਪੋਰਟਲ www.nvsp.in. 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਯੋਗ ਨੌਜਵਾਨ ਕਾਮਨ ਸਰਵਿਸ ਸੈਂਟਰਾਂ ਜਾਂ ਵੋਟਰ ਹੈੱਲਪਲਾਈਨ 1950 'ਤੇ ਸੰਪਰਕ ਕਰਕੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ•ਾਂ ਕਿਹਾ ਕਿ ਜੇਕਰ ਕੋਈ ਦਿਵਿਆਂਗ ਵਿਅਕਤੀ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਦਾ ਹੈ ਤਾਂ ਉਸ ਨੂੰ ਆਪਣੀ ਦਿਵਿਆਂਗਤਾ ਬਾਰੇ ਪੁਖ਼ਤਾ ਜਾਣਕਾਰੀ ਭਰ ਦੇਣੀ ਚਾਹੀਦੀ ਹੈ ਤਾਂ ਜੋ ਉਸ ਨੂੰ ਵੋਟਿੰਗ ਵੇਲੇ ਪ੍ਰਸਾਸ਼ਨ ਵੱਲੋਂ ਬਣਦੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ•ਾਂ ਕਿਹਾ ਆਪਣੀ ਵੋਟ ਵਿੱਚ ਸੋਧ ਆਦਿ ਕਰਾਉਣ ਲਈ ਵੀ ਇਹ ਵਿਧੀ ਅਪਣਾਈ ਜਾ ਸਕਦੀ ਹੈ। ਉਨ•ਾਂ ਲੋਕਾਂ ਨੂੰ ਫਿਰ ਅਪੀਲ ਕੀਤੀ ਕਿ ਜੇਕਰ ਉਨ•ਾਂ ਦੀ ਵੋਟ ਨਹੀਂ ਬਣੀ ਤਾਂ ਉਹ ਆਪਣੀ ਵੋਟ ਬਣਵਾਉਣ ਲਈ ਰਜਿਸਟ੍ਰੇਸ਼ਨ ਕਰਾਉਣ।