ਵਿਦਿਆਰਥੀਆਂ ਨੂੰ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵੱਲ ਧਿਆਨ ਕੇਂਦਰਤ ਕੀਤਾ ਜਾਵੇਗਾ
ਐਸ.ਏ.ਐੱਸ. ਨਗਰ, 25 ਜੂਨ 2020: ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਨਜਾਇਜ਼ ਤਸਕਰੀ ਵਿਰੋਧੀ ਦਿਵਸ 26 ਜੂਨ ਨੂੰ ਜ਼ਿਲ੍ਹੇ ਭਰ ਵਿੱਚ ਮਨਾਇਆ ਜਾਏਗਾ ਜਿਸ ਵਿੱਚ ਸਕੂਲਾਂ, ਕਾਲਜਾਂ ਅਤੇ ਉੱਚ ਸਿੱਖਿਆ ਦੇ ਹੋਰ ਅਦਾਰਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਬਾਰੇ ਜਾਗਰੂਕ ਕਰਨ ’ਤੇ ਧਿਆਨ ਕੇਂਦ੍ਰਤ ਕੀਤਾ ਜਾਵੇਗਾ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਸਾਲ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਵਿਸ਼ਾਲ ਰੈਲੀਆਂ ਅਤੇ ਪ੍ਰੋਗਰਾਮ ਨਹੀਂ ਕੀਤੇ ਜਾਣਗੇ। ਇਸ ਲਈ ਮੀਡੀਆ ਪਲੇਟਫਾਰਮਾਂ ਜਿਵੇਂ ਕਿ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਤੋਂ ਇਲਾਵਾ ਆਨਲਾਈਨ ਪਲੇਟਫਾਰਮਾਂ ਰਾਹੀਂ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਨੂੰ ਦਰਸਾਉਂਦੇ ਆਪਣੇ ਸੰਦੇਸ਼, ਗਾਣਿਆਂ ਨੂੰ ਰਿਕਾਰਡ ਕਰਕੇ, ਪੇਂਟਿੰਗਾਂ ਬਣਾ ਕੇ ਵੱਖੋ ਵੱਖਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਪਲੋਡ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕਣ।
ਡੀ.ਸੀ. ਨੇ ਇਸ ਮੁੱਦੇ 'ਤੇ ਇਕ ਨਿਰੰਤਰ ਮੁਹਿੰਮ ਚਲਾਉਣ ਲਈ ਸਪੱਸ਼ਟੀਕਰਨ ਵੀ ਦਿੱਤਾ ਤਾਂ ਜੋ ਇਕ ਸਿਹਤਮੰਦ ਅਤੇ ਖੁਸ਼ਹਾਲ ਸਮਾਜ ਨੂੰ ਯਕੀਨੀ ਬਣਾਇਆ ਜਾ ਸਕੇ।