ਗ੍ਰਾਮ ਪੰਚਾਇਤਾਂ ਨੇ ਸਰਪੰਚਾਂ, ਪੰਚਾਂ ਅਤੇ ਪੰਚਾਇਤ ਮੈਂਬਰਾਂ ਰਾਹੀਂ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਦਾ ਘਰ-ਘਰ ਪਹੁੰਚਾਇਆ ਸੁਨੇਹਾ
ਹਰੀਸ਼ ਕਾਲੜਾ
ਰੂਪਨਗਰ, 29 ਜੂਨ 2020 : ਕੋਰੋਨਾ ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਲੋਕਾਂ ਦਾ ਸਾਵਧਾਨੀਆਂ ਰੱਖਣ ਪ੍ਰਤੀ ਜਾਗਰੂਕ ਹੋਣਾ ਅਤਿ ਜ਼ਰੂਰੀ ਹੈ, ਜਿਸਨੂੰ ਲੈ ਕੇ ''ਮਿਸ਼ਨ ਫਤਹਿ" ਮੁਹਿੰਮ ਤਹਿਤ ਜ਼ਿਲ੍ਹੇ ਸਮੂਹ ਵਿਭਾਗਾਂ ਵੱਲੋਂ ਕੋਵਿਡ-19 ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਪੰਚਾਂ, ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਰਾਹੀਂ ਘਰ-ਘਰ ਜਾ ਕੇ ਕਰੋਨਾ ਵਾਇਰਸ ਤੋਂ ਬਚਣ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਪੰਚਾਇਤਾਂ ਅਤੇ ਜ਼ਿਲ੍ਹਾ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰੋਨਾ ਖਿਲਾਫ ਜੰਗ ਅਜੇ ਵੀ ਜਾਰੀ ਹੈ, ਇਸ ਲਈ ''ਮਿਸ਼ਨ ਫਤਿਹ" ਤਹਿਤ ਕੋਵਿਡ-19 ਮਹਾਂਮਾਰੀ ਪ੍ਰਤੀ ਵੱਧ ਤੋਂ ਵੱਧ ਜਾਗੂਰਕਤਾ ਫੈਲਾਈ ਜਾਣਾ ਸਮੇਂ ਦੀ ਲੋੜ ਹੈ, ਤਾਂ ਜੋ ਹਰ ਵਿਅਕਤੀ ਪ੍ਰੇਰਿਤ ਹੋ ਕੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦਾ ਹੋਇਆ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਮਾਸਕ ਦੀ ਵਰਤੋਂ ਕਰਨ ਸਮੇਤ ਸਮੇਂ-ਸਮੇਂ 'ਤੇ 20 ਸੈਕਿੰਡ ਤੱਕ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤਣ ਨੂੰ ਯਕੀਨੀ ਬਣਾਏ।
ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਇਸ ਸੰਕਟਮਈ ਸਮੇਂ ਦੌਰਾਨ ਲਗਾਏ ਕਰਫਿਊ ਦਰਮਿਆਨ ਵੀ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਹਰ ਸਹਿਯੋਗ ਲਈ ਮੋਹਰੀ ਰੋਲ ਨਿਭਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ''ਮਿਸ਼ਨ ਫਤਹਿ" ਮੁਹਿੰਮ ਤਹਿਤ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਪੰਚਾਇਤਾਂ ਨੂੰ ਕਰੋਨਾ ਯੋਧੇ ਵੱਜੋਂ ਵੀ ਸਨਮਾਨਿਤ ਕੀਤਾ ਗਿਆ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਦੀਪ ਸਿੰਘ ਗੁਜਰਾਲ ਨੇ ਦੱਸਿਆ ਕਿ ਪੰਚਾਂ, ਸਰਪੰਚਾਂ, ਮੈਂਬਰਾਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕਰਕੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਖਿਲਾਫ ਸ਼ੁਰੂ ਕੀਤੇ ਮਿਸ਼ਨ ਫਤਿਹ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਵੱਲੋਂ ਵਸਨੀਕਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ, ਕਿ ਉਹ ਘਰਾਂ ਵਿੱਚ ਰਹਿਣ ਨੂੰ ਪਹਿਲ ਦੇਣ ਤਾਂ ਜੋ ਕੋਰੋਨਾ ਵਾਇਰਸ ਦਾ ਪ੍ਰਸਾਰ ਨਾ ਹੋ ਸਕੇ।
ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਖਿਲਾਫ ਸ਼ੁਰੂ ਕੀਤੀ ਗਈ ''ਮਿਸ਼ਨ ਫਤਿਹ" ਮੁਹਿੰਮ ਨੂੰ ਪਿੰਡਾਂ 'ਚ ਭਰਵਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਵੱਲੋਂ ਇਸ ਜਾਗਰੂਕਤਾ ਮੁਹਿੰਮ ਵਿੱਚ ਯੋਗਦਾਨ ਪਾਉਂਦਿਆਂ ਪਿੰਡਾਂ ਦੇ ਵਸਨੀਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ 'ਚ ਲਿਆ ਹੋਇਆ ਹੈ, ਸੋ ਸਾਨੂੰ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਵਰਤੋਂ ਕਰਕੇ ਇਸ ਨੂੰ ਫੈਲਣ ਤੋਂ ਰੋਕਣ ਵਿੱਚ ਆਪਣੀ ਭਾਗੀ