ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ
ਨੂਰਪੁਰ ਬੇਦੀ, 29 ਜੂਨ 2020: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਹੋ ਸਕਦਾ ਹੈ ਇਸ ਲਈ ਹਰੇਕ ਨਾਗਰਿਕ ਨੂੰ ਚਾਹੀਦਾ ਹੈ ਕਿ ਉਹ ਮਿਸ਼ਨ ਫ਼ਤਿਹ ਵਿੱਚ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ ਮੈਡਮ ਕਨੂੰ ਗਰਗ ਨੇ ਦੱਸਿਆ ਕਿ ਉਪ ਮੰਡਲ ਪ੍ਰਸਾਸ਼ਨ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸਿੰਘਪੁਰ ਦੀ ਬਹੁ ਤਕਨੀਕੀ ਸੰਸਥਾ ਦੇ ਸਟਾਫ ਨੇ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਖਾਤਮੇ ਲਈ ਜਾਗਰੂਕ ਕੀਤਾ ਅਤੇ ਮਿਸ਼ਨ ਫ਼ਤਿਹ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਮੈਡਮ ਕਨੂੰ ਗਰਗ ਨੇ ਕਿਹਾ ਕਿ ਲੋਕਾਂ ਨੂੰ ਇਸ ਗੱਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਨੂੰ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨਾ ਚਾਹੀਦਾ ਹੈ ਅਤੇ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਕੋਰੋਨਾ ਵਰਗੀ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।
ਐਸ.ਡੀ.ਐਮ ਨੇ ਦੱਸਿਆ ਕਿ ਬਹੁ ਤਕਨੀਕੀ ਸੰਸਥਾ ਦੇ ਸਟਾਫ ਨੇ ਘਰ ਘਰ ਜਾ ਕੇ ਮੋਬਾਇਲ ਫੋਨ ਵਿੱਚ ਕੋਵਾ ਐਪ ਡਾਊਨ ਲੋਡ ਕਰ ਕੇ ਮਿਸ਼ਨ ਫ਼ਤਿਹ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰ ਕੇ ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦਿੱਤਾ ਜਾ ਸਕਦਾ ਹੈ ਤੇ ਸਭਨਾ ਨੂੰ ਇਸ ਮਿਸ਼ਨ ਦੀ ਕਾਮਯਾਬੀ ਲਈ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਵਲੋ ਡੇਪੌ ਪ੍ਰੋਗਰਾਮ ਤਹਿਤ ਨਸ਼ਿਆ ਦੇ ਖਾਤਮੇ ਲਈ ਵੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ,ਜਿਸ ਦਾ ਪਿੰਡਾਂ ਤੇ ਸ਼ਹਿਰਾ ਵਿਚ ਲੋਕ ਭਰਪੂਰ ਸਮਰਥਨ ਕਰ ਰਹੇ ਹਨ।