← ਪਿਛੇ ਪਰਤੋ
ਹਰੀਸ਼ ਕਾਲੜਾ ਰੂਪਨਗਰ, 29 ਜੂਨ 2020 : ਕੋਰੋਨਾ ਮਹਾਂਮਾਰੀ ਦੌਰਾਨ ਜ਼ਿਲ੍ਹੇ ਦੇ ਸਮੂਹ ਮੀਡੀਆ ਕਰਮੀਆਂ ਵਲੋਂ ਕੋਵਿਡ 19 ਦੀ ਰੋਕਥਾਮ ਲਈ ਹਰ ਪੱਖੋ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਅੱਜ ਰੂਪਨਗਰ ਪ੍ਰੈਸ ਕਲੱਬ ਮੈਂਬਰਾਂ ਨਾਲ ਇਕ ਵਿਸ਼ੇਸ਼ ਮਿਲਣੀ ਦੌਰਾਨ ਕੀਤਾ। ਉਨ੍ਹਾਂ ਕਿਹਾ ਜ਼ਿਲ੍ਹੇ ਦੇ ਸਮੂਹ ਮੀਡੀਆ ਕਰਮੀ ਇਸ ਮਹਾਂਮਾਰੀ ਦੇ ਦੌਰ ਦੌਰਾਨ ਨਾ ਸਿਰਫ ਆਪਣੀ ਡਿਉਟੀ ਨਿਭਾ ਰਹੇ ਹਨ ਸਗੋਂ ਇਸ ਤੋਂ ਵੀ ਅੱਗੇ ਵੱਧ ਕੇ ਇਸ ਸਮੇਂ ਦੌਰਾਨ ਸਮਾਜਸੇਵਕਾਂ ਵਾਂਗ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਓ ਲਈ ਸੇਵਾਭਾਵ ਨਾਲ ਕੰਮ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰ ਰਹੇ ਹਨ। ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਸਮੂਹ ਮੀਡੀਆ ਕਰਮੀਆ ਦਾ ਅਤਿ ਧੰਨਵਾਦੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਆਸ ਕਰਦਾ ਹੈ ਕਿ ਭਵਿੱਖ ਵਿੱਚ ਵੀ ਮੀਡੀਆ ਕਰਮੀ ਆਪਣਾ ਵੱਡਮੁੱਲਾ ਸਹਿਯੋਗ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੰਦੇ ਰਹਿਣਗੇ। ਉਨ੍ਹਾਂ ਇਸ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਮੂਹ ਕਰਮੀਆਂ ਦਾ ਰੂਪਨਗਰ ਪ੍ਰੈਸ ਕਲੱਬ ਦੇ ਪ੍ਰਧਾਨ ਅਜੈ ਅਗਣੀਹੋਤਰੀ ਰਾਹੀ ਪ੍ਰਸੰਸਾ ਪੱਤਰ ਦੇਕੇ ਸਨਮਾਨ ਕੀਤਾ। ਇਸ ਮੌਕੇ ਤੇ ਸ਼੍ਰੀ ਰਸ਼ਿਮ ਵਰਮਾ ਵਧੀਕ ਜਿਲਾ ਲੋਕ ਸੰਪਰਕ ਅਫਸਰ ਸ਼੍ਰੀ ਆਨੰਦਪੁਰ ਸਾਹਿਬ,ਸ਼੍ਰੀ ਅਰੁਨ ਚੌਧਰੀ ਏ.ਪੀ.ਆਰ.ੳ. ਤੇ ਰੂਪਨਗਰ ਪ੍ਰੈਸ ਕਲੱਬ ਦੇ ਮੈਂਬਰ ਹਾਜ਼ਰ ਸਨ।
Total Responses : 266