← ਪਿਛੇ ਪਰਤੋ
ਅਸ਼ੋਕ ਵਰਮਾ ਬਠਿੰਡਾ, 29 ਜੂਨ 2020: ਬਠਿੰਡਾ ਲਈ ਸੋਮਵਾਰ ਦਾ ਦਿਨ ਸੁੱਭ ਰਿਹਾ ਹੈ। ਸੋਮਵਾਰ ਨੂੰ ਜ਼ਿਲੇ ਵਿਚ 18 ਜਣੇ ਕਰੋਨਾ ਨੂੰ ਹਰਾ ਕੇ ਹਸਪਤਾਲ ਤੋਂ ਘਰ ਪਰਤੇ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨਾਂ ਨੇ ਕਿਹਾ ਕਿ ਹੁਣ ਜ਼ਿਲੇ ਵਿਚ ਐਕਟਿਵ ਕੇਸ ਕੇਵਲ 17 ਰਹਿ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਠੀਕ ਹੋ ਕੇ ਘਰ ਜਾਣ ਵਾਲਿਆਂ ਨੂੰ ਸੁਭਕਾਮਨਾਵਾਂ ਭੇਂਟ ਕਰਦਿਆਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਹੁਣ ਇਸ ਬਿਮਾਰੀ ਦਾ ਬਹੁਤ ਹੀ ਸੰਵੇਨਸ਼ੀਲ ਦੌਰ ਚੱਲ ਰਿਹਾ ਹੈ। ਅਨਲਾਕ ਦੀ ਪ੍ਰਿਆ ਚੱਲ ਰਹੀ ਹੈ ਅਤੇ ਅਜਿਹੇ ਵਿਚ ਸਾਨੂੰ ਹੋਰ ਵਧੇਰੇ ਸਾਵਧਾਨ ਹੋਣ ਦੀ ਜਰੂਰਤ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਤੋਂ ਨਿਕਲਣ ਸਮੇਂ ਮਾਸਕ ਲਾਜਮੀ ਪਾਇਆ ਜਾਵੇ ਅਤੇ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖੀ ਜਾਵੇ। ਵਾਰ ਵਾਰ ਹੱਥ ਧੋਤੇ ਜਾਣ। ਆਪਣੇ ਮੋਬਾਇਲ ਵਿਚ ਕੋਵਾ ਐਪ ਡਾਊਨਲੋਡ ਕੀਤੀ ਜਾਵੇ। ਇਸ ਦੌਰਾਨ ਅੱਜ 825 ਹੋਰ ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ। ਜਦ ਕਿ ਅੱਜ 323 ਨਵੇਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ।
Total Responses : 266