ਹਰਿੰਦਰ ਨਿੱਕਾ
ਬਲਾਕ ਦੀਆਂ 200 ਤੋਂ ਵੱਧ ਆਸ਼ਾ ਕਰ ਰਹੀਆਂ ਘਰ-ਘਰ ਸਰਵੇਖਣ
ਸੰਗਰੂਰ 29 ਜੂਨ 2020 : ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਹੀ ਲੜੀ ਤਹਿਤ ਹੁਣ ਕੋਵਿਡ-19 ਦੇ ਸ਼ੱਕੀ ਮਰੀਜ਼ ਲੱਭਣ ਲਈ ਘਰ-ਘਰ ਸਰਵੇਖਣ ਕਰਵਾਇਆ ਜਾ ਰਿਹਾ ਹੈ।
ਸਿਹਤ ਬਲਾਕ ਕੌਹਰੀਆਂ ਦੇ ਪਿੰਡਾਂ ਵਿਚ ਸ਼ੱਕੀ ਮਰੀਜ਼ਾਂ ਨੂੰ ਲੱਭਣ ਲਈ ਆਸ਼ਾ ਵਰਕਰ ਵੱਲੋਂ ਘਰ-ਘਰ ਸਰਵੇਖਣ ਕੀਤਾ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਤੇਜਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਅਧੀਨ ਆਸ਼ਾ ਵਰਕਰ ਵੱਲੋਂ ਘਰ-ਘਰ ਸਰਵੇ ਕੀਤਾ ਜਾ ਰਿਹਾ ਹੈ ਤਾਂ ਕਿ ਕਿਸੇ ਵੀ ਵਿਅਕਤੀ ਨੂੰ ਫਲੂ ਵਰਗੇ ਲੱਛਣਾਂ ਦਾ ਪਤਾ ਲਾ ਕੇ ਕੋਵਿਡ ਦੀ ਜਾਂਚ ਸਮੇਂ ਸਿਰ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ 200 ਤੋਂ ਵਧੇਰੇ ਆਸ਼ਾ ਵਰਕਰ ਵੱਲੋਂ ਸਰਵੇ ਕੀਤਾ ਜਾ ਰਿਹਾ ਹੈ। ਰਿਪੋਰਿੰਟ ਇੰਚਾਰਜ ਬੀ.ਐਸ.ਏ. ਗੁਰਪ੍ਰੀਤ ਕੌਰ ਅਤੇ ਇਨਫਰਮੇਸ਼ਨ ਸਹਾਇਕ ਕਰਮਜੀਤ ਕੌਰ ਵੱਲੋਂ ਆਸ਼ਾ ਵਰਕਰ ਤੇ ਫੈਸੀਲਿਟੇਟਰ ਨੂੰ ਘਰ -ਘਰ ਨਿਗਰਾਨੀ ਤਹਿਤ ਕੋਵਾ ਮੋਬਾਇਲ ਐਪ ਦੀ ਟ੍ਰੇਨਿੰਗ ਦਿੱਤੀ ਗਈ।
ਬਲਾਕ ਐਜੂਕੇਟਰ ਨਰਿੰਦਰ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਦੇ ਸ਼ੱਕੀ ਮਰੀਜ਼, ਇਕਾਂਤਵਾਸ ਕੀਤੇ ਗਏ ਵਿਅਕਤੀਆਂ ਆਦਿ ਦੇ ਫੋਨਾਂ ’ਤੇ ਕੋਵਾ ਐਪ ਡਾਊਨਲੋਡ ਕਰਨਾ ਯਕੀਨੀ ਬਣਾਇਆ ਗਿਆ ਹੈ।ਇਸ ਮੌਕੇ ਸਿਹਤ ਇੰਸਪੈਕਟਰ ਜਰਨੈਲ ਸਿੰਘ, ਦਰਸ਼ਨ ਸਿੰਘ, ਐਲ ਐਚ ਵੀ ਦਰਸ਼ਨ ਕੌਰ ਤੇ ਕੁਲਦੀਪ ਸਿੰਘ, ਵੀਰ ਸਿੰਘ ਮੌਜੂਦ ਸਨ।