ਚੰਡੀਗੜ੍ਹ, 8 ਜੁਲਾਈ 2020 - ਜ਼ਿਲ੍ਹਾ ਅਤੇ ਸੈਸ਼ਨ ਜੱਜ ਬਠਿੰਡਾ, ਜੁਡੀਸ਼ੀਅਲ ਮੈਜਿਸਟਰੇਟ ਜਲੰਧਰ ਅਤੇ ਨੂਹ (ਮੇਵਾਤ) ਜੁਡੀਸ਼ੀਅਲ ਕੋਰਟ ਦੇ ਗਿਆਰਾਂ ਅਧਿਕਾਰੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ ਬਠਿੰਡਾ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਐਸ.ਡੀ.ਐਮ. ਤੇ ਨਗਰ ਨਿਗਮ ਕਮਿਸ਼ਨਰ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ।