ਐਸ.ਏ.ਐਸ. ਨਗਰ, 09 ਜੁਲਾਈ 2020: ਯੂਥ ਸਰਵਿਸਿਜ਼ ਵਿਭਾਗ ਹੋਰਨਾਂ ਫਰੰਟਲਾਈਨ ਵਿਭਾਗਾਂ ਜਿਵੇਂ ਕਿ ਸਿਹਤ ਅਤੇ ਪੁਲਿਸ ਦੇ ਨਾਲ, ਮੋਢੇ ਨਾਲ ਮੋਢਾ ਜੋੜ ਕੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਸੁਰੱਖਿਆ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣ ਵਿਚ ਸਹਾਇਤਾ ਕੀਤੀ ਜਾ ਸਕੇ।
ਸਕੂਲ, ਕਾਲਜ ਅਤੇ ਯੂਥ ਕਲੱਬ ਮਿਸ਼ਨ ਫਤਿਹ ਨੂੰ ਜ਼ਿਲ੍ਹੇ ਦੇ ਕੋਨੇ ਕੋਨੇ ਵਿਚ ਪਹੁੰਚਾਉਣ ਲਈ ਵੱਡਮੁੱਲੀਆਂ ਸੇਵਾਵਾਂ ਦੇ ਰਹੇ ਹਨ ਅਤੇ ਇਸੇ ਸਬੰਧ ਵਿਚ ਫੇਜ਼-3ਬੀ1 ਮੋਹਾਲੀ ਦੇ ਯੂਥ ਕਲੱਬ 'ਡਾਰ' ਨੇ ਲੋਕਾਂ ਨੂੰ ਪੋਸਟਰ ਬਣਾ ਕੇ ਸਿਹਤ ਵਿਭਾਗ ਦੇ ਪ੍ਰੋਟੋਕੋਲਾਂ ਜਿਵੇਂ ਮਾਸਕ ਪਹਿਨਣਾ, ਸਾਬਣ ਜਾਂ ਸੈਨੀਟਾਈਜ਼ਰ ਨਾਲ 20 ਸੈਕਿੰਡ ਤੱਕ ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਈ ਰੱਖਣੀ ਸਬੰਧੀ ਜਾਗਰੂਕ ਕਰਨ ਲਈ ਉਪਰਾਲਾ ਕੀਤਾ ਹੈ।
ਯੂਥ ਸੇਵਾਵਾਂ ਦੇ ਸਹਾਇਕ ਡਾਇਰੈਕਟਰ, ਰੁਪਿੰਦਰ ਕੌਰ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਯਸ਼ਪਾਲ ਸ਼ਰਮਾ ਨੇ ਅੱਜ ਪੋਸਟਰ ਰਲੀਜ਼ ਕੀਤਾ ਅਤੇ ਯੂਥ ਸੇਵਾਵਾਂ ਵਿਭਾਗ ਦੇ ਚੰਗੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਨੌਜਵਾਨਾਂ ਨੂੰ ਮਿਸ਼ਨ ਫਤਿਹ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਪਾਉਣ ਲਈ ਕਿਹਾ ਕਿਉਂਜੋ ਆਮ ਲੋਕ ਨੌਜਵਾਨ ਵਲੰਟੀਅਰਾਂ ਨੂੰ ਜਲਦੀ ਘੁਲਮਿਲ ਜਾਂਦੇ ਹਨ।
ਇਸ ਮੌਕੇ ਕਲੱਬ ਦੇ ਪ੍ਰਧਾਨ ਪ੍ਰਵੇਸ਼ ਕੁਮਾਰ ਵੀ ਹਾਜ਼ਰ ਸਨ।