ਹਰਿੰਦਰ ਨਿੱਕਾ
ਸੰਗਰੂਰ, 13 ਜੁਲਾਈ 2020 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੰਭ ਕੀਤੇ ਮਿਸ਼ਨ ਫਤਹਿ ਤਹਿਤਹ ਕੋਰੋਨਾ ਨੂੰ ਹਰਾਉਣ ਦੀ ਜੰਗ ਲਗਾਤਾਰ ਸੂਬੇ ਭਰ ਜਾਰੀ ਹੈ। ਜਿੱਥੇ ਸਿਹਤ ਵਿਭਾਗ ਵੱਲੋਂ ਲਗਾਤਾਰ ਟੈਸਟਿੰਗ ਪ੍ਰਕਿਰਿਆ ਅੰਦਰ ਤੇਜ਼ੀ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸੰਗਰੂਰ ਸ੍ਰੀ ਰਾਮਵੀਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਵੱਲੋਂ ਹਰੇਕ ਜ਼ਿਲ੍ਹੇ ਦੇ ਹਰੇਕ ਪਿੰਡ ਪੱਧਰ 'ਤੇ ਡੋਰ ਟੂ ਡੋਰ ਪਹੁੰਚ ਕਰਕੇ ਲੋਕਾਂ ਨੂੰ ਮਾਸਕ ਪਾਉਣ, ਸਮਾਜਿਕ ਦੂਰੀ ਰੱਖਣ ਅਤੇ ਹੱਥਾਂ ਦੀ ਵਾਰ ਵਾਰ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਵਿਸੇਸ ਤੌਰ 'ਤੇ ਕੋਵਾ ਐਪ ਡਾਊਨਲੋਡ ਕਰਕੇ ਕੋਵਿਡ ਦੀ ਢੁੱਕਵੀ ਅਤੇ ਸਹੀ ਜਾਣਕਾਰੀ ਲਈ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰ. ਗਗਨਦੀਪ ਸਿੰਘ ਨੇ ਦੱਸਿਆ ਕਿ ਸਮੂਹ ਆਂਗਨਵਾੜੀ ਵਰਕਰਾਂ ਨੂੰ ਰਾਜ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਇੰਨ ਬਿੰੰਨ ਪਾਲਣਾ ਕਰਨ ਲਈ ਕਿਹਾ ਗਿਆ ਹੈ ਅਤੇ ਸਮੂਹ ਵਰਕਰਾਂ ਵੱਲੋਂ ਕੋਵਿਡ 19 ਦੌਰਾਨ ਜਨਹਿੱਤ ਦੇ ਇਸ ਕਾਰਜ਼ ਨੂੰ ਨੇਪਰੇ ਚੜਾਉਣ ਲਈ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।