ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਦਿੱਤੇ ਪੜਤਾਲ ਦੇ ਹੁਕਮ
ਹਰਿੰਦਰ ਨਿੱਕਾ
ਬਰਨਾਲਾ, 13 ਜੁਲਾਈ 2020 : ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਮੀਂਹ ਦੇ ਪਾਣੀ ਕਾਰਣ ਧਸੀ ਬਾਜਾਖਾਨਾ ਰੋਡ, ਨੇੜੇ ਢਿੱਲੋਂ ਨਗਰ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਤੇਜ਼ ਬਾਰਿਸ਼ ਕਾਰਨ ਬਰਨਾਲਾ-ਮੋਗਾ ਸ਼ਾਹਰਾਹ ਦਾ ਇਹ ਹਿੱਸਾ ਧਸ ਗਿਆ, ਹਾਲਾਂਕਿ ਇਸ ਕਾਰਣ ਕਿਸੇ ਵੀ ਕਿਸਮ ਦਾ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ, ਪਰ ਇਸ ਦਾ ਸਖਤ ਨੋਟਿਸ ਲੈਂਦੀਆਂ ਪੜਤਾਲ ਦੇ ਹੁਕਮ ਦੇ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਆਦਿਤਿਆ ਡੇਚਲਵਾਲ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਸ ਸਬੰਧੀ ਪੜਤਾਲ ਕਰਕੇ ਆਪਣੀ ਰਿਪੋਰਟ ਤਿੰਨ ਦਿੰਨਾਂ ਦੇ ਅੰਦਰ ਅੰਦਰ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪੜਤਾਲ ਦੌਰਾਨ ਪਾਏ ਗਏ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਵੀ ਜਲਦ ਹੀ ਠੀਕ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ ਵੀ ਮੌਜੂਦ ਸਨ।