ਐਸ.ਏ.ਐਸ. ਨਗਰ, 20 ਜੁਲਾਈ 2020: ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ਮਿਤੀ 24\07\2020 ਨੂੰ ਦੁਪਹਿਰ 3.00 ਰਾਜ ਪੱਧਰੀ ਵੈਬੀਨਾਰ ਕਰਵਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਜੀ ਨੇ ਦੱਸਿਆ ਕਿ ਇਸ ਵੈਬੀਨਾਰ ਦੀ ਸ਼ੁਰੂਆਤ ਕੈਬੀਨਟ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਅਤੇ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ਼੍ਰੀ ਰਾਹੁਲ ਤਿਵਾਰੀ ਵਲੋਂ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੈਬੀਨਾਰ ਵਿੱਚ ਨਾਮਵਰ ਕੰਪਨੀਆ ਜਿਵੇਂ ਕਿ ਮਾਇਕਰੋਸੋਫਟ, ਅਮਾਜ਼ੋਨ, ਡੈੱਲ, ਪੈਪਸੀਕੋ, ਵਾਲਮਾਰਟ ਇੰਡੀਆ ਦੇ ਨੂਮਾਇੰਦਆਂ ਵਲੋਂ ਨੌਜਵਾਨਾਂ ਨੂੰ ਕੋਵਿਡ-19 ਦੇ ਮੁਸ਼ਕਿਲ ਸਮੇਂ ਦੌਰਾਨ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਵੈਬੀਨਾਰ ਵਿੱਚ ਭਾਗ ਲੈਣ ਲਈ ਨੌਜਵਾਨਾਂ ਦਾ www.pgrkam.com ‘ਤੇ ਰਜਿਸਟਰ ਹੋਣਾ ਲਾਜ਼ਮੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਗਰੈਜੁਏਟ ਅਤੇ ਪੋਸਟ ਗਰੈਜੁਏਟ ਨੌਜਵਾਨ ਜੋ www.pgrkam.com ਪਹਿਲਾਂ ਤੋ ਹੀ ਰਜਿਸਟਰ ਹਨ ਉਹ www.pgrkam.com ਉੱਤੇ ਦਿੱਤੇ ਗਏ ਲਿੰਕ ਰਾਹੀਂ ਵੈਬੀਨਾਰ ਵਿੱਚ ਸਿੱਧਾ ਭਾਗ ਲੈ ਸਕਦੇ ਹਨ। ਜੋ ਨੌਜਵਾਨ ਰਜਿਸਟਰ ਨਹੀਂ ਹਨ ਉਹ ਆਪਣੇ ਆਪ ਨੂੰ www.pgrkam.com ‘ਤੇ ਰਜਿਸਟਰ ਕਰਕੇ ਵੈਬੀਨਾਰ ਵਿੱਚ ਭਾਗ ਲੈ ਸਕਦੇ ਹਨ। ਇਸ ਵੈਬਨਿਾਰ ਦਾ ਪ੍ਰਸਾਰਣ ਯੂਟਿਊਬ ਚੈਨਲ ‘ਤੇ ਵੀ ਕੀਤਾ ਜਾਵੇਗਾ ਜਿਸਦਾ ਲਿੰਕ ਨੌਜਵਾਨਾਂ ਨੂੰ ਵੈਬੀਨਾਰ ਲਈ ਰਜਿਸਟਰ ਕਰਨ ਉਪਰੰਤ ਪ੍ਰਾਪਤ ਹੋਵੇਗਾ।
ਇਸ ਵੈਬੀਨਾਰ ਬਾਰੇ ਹੋਰ ਜਾਣਕਾਰੀ ਲੈਣ ਦੇ ਇਛੁੱਕ ਨੌਜਵਾਨ ਰੋਜ਼ਗਾਰ ਬਿਓਰੋ ਦੇ ਡਿਪਟੀ ਸੀ.ਈ.ਓ. ਸ੍ਰੀ ਮਨਜੇਸ਼ ਸ਼ਰਮਾ ਨਾਲ ਮੋਬਾਇਲ ਨੰਬਰ 98151 62064 ਜਾਂ ਬਿਓਰੋ ਦੀ ਹੈਲਪਲਾਇਨ ਨੰਬਰ 78142 59210 ‘ਤੇ ਸਪੰਕਰ ਕਰ ਸਕਦੇ ਹਨ।