ਸ਼੍ਰੋਮਣੀ ਕਮੇਟੀ ਨਿਰਪੱਖ ਜਾਂਚ ਲਈ ਵਚਨਬੱਧ, ਰਾਜਸੀ ਧਿਰਾਂ ਬਿਆਨਬਾਜ਼ੀ ਨਾ ਕਰਨ
ਅੰਮ੍ਰਿਤਸਰ, 20 ਜੁਲਾਈ 2020: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਬਲੀਕੇਸ਼ਨ ਵਿਭਾਗ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਵਚਨਬੱਧ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਾਈਕੋਰਟ ਦੇ ਸੇਵਾ ਮੁਕਤ ਸਿੱਖ ਜੱਜ ਦੀ ਅਗਵਾਈ ਵਿਚ ਗਠਿਤ ਕੀਤੀ ਗਈ ਜਾਂਚ-ਕਮੇਟੀ ਨੂੰ ਹਰ ਤਰ•ਾਂ ਦਾ ਸਹਿਯੋਗ ਦਿੱਤਾ ਜਾਵੇਗਾ।। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ।। ਉਨ•ਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੇਵਾਮੁਕਤ ਸਿੱਖ ਜੱਜ ਬੀਬੀ ਨਵਿਤਾ ਸਿੰਘ ਦੀ ਅਗਵਾਈ ਵਿਚ ਬਣਾਈ ਜਾਂਚ ਕਮੇਟੀ ਦਾ ਸਵਾਗਤ ਕਰਦੀ ਹੈ ਅਤੇ ਜਾਂਚ ਦੌਰਾਨ ਸਹਿਯੋਗ ਵਜੋਂ ਲੋੜੀਂਦਾ ਸਟਾਫ਼ ਮੁਹੱਈਆ ਕਰਵਾਇਆ ਜਾਵੇਗਾ।। ਇਸ ਸਬੰਧ ਵਿਚ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।।
ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਲਈ ਸੰਜੀਦਾ ਹੈ।। ਇਸੇ ਲਈ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਾਬਕਾ ਸੀਨੀਅਰ ਸਿੱਖ ਜੱਜ ਪਾਸੋਂ ਜਾਂਚ ਕਰਵਾਉਣ ਲਈ ਬੇਨਤੀ ਕੀਤੀ ਗਈ ਸੀ।। ਇਸੇ ਦੇ ਚੱਲਦਿਆਂ ਹੀ ਜਥੇਦਾਰ ਸਾਹਿਬ ਨੇ ਹਾਈਕੋਰਟ ਦੇ ਸਾਬਕਾ ਜੱਜ ਨੂੰ ਜਾਂਚ ਦੀ ਜ਼ੁੰਮੇਵਾਰੀ ਦਿੱਤੀ ਹੈ।। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਮਾਮਲਾ ਧਾਰਮਿਕ ਹੈ, ਜਿਸ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਰਾਜਨੀਤਕ ਲਾਹਾ ਲੈਣ ਦੀ ਮਨਸ਼ਾ ਨਾਲ ਬਿਆਨਬਾਜ਼ੀ ਠੀਕ ਨਹੀਂ। ਉਨ•ਾਂ ਰਾਜਸੀ ਧਿਰਾਂ ਨੂੰ ਇਸ ਮਾਮਲੇ 'ਤੇ ਜਾਂਚ ਰਿਪੋਰਟ ਆਉਣ ਤੱਕ ਬਿਆਨਬਾਜ਼ੀ ਨਾ ਕਰਨ ਦੀ ਅਪੀਲ ਕੀਤੀ।। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਜਾਂਚ ਰਿਪੋਰਟ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਸ਼੍ਰੋਮਣੀ ਕਮੇਟੀ ਵੱਲੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।। ਦੋਸ਼ੀ ਭਾਵੇਂ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ।।