ਯੂਵਕ ਸੇਵਾਵਾਂ ਵਿਭਾਗ ਵਲੋਂ ਦੂਜੇ ਪੜਾਅ ਅਧੀਨ ਪਿੰਡਾ ਵਿੱਚ ਚਲਾਈ ਵਿਸੇਸ਼ ਜਾਗਰੂਕਤਾ ਮੁਹਿੰਮ
ਹਰੀਸ਼ ਕਾਲੜਾ
ਕੀਰਤਪੁਰ ਸਾਹਿਬ, 20 ਜੁਲਾਈ 2020 :ਪੰਜਾਬ ਸਰਕਾਰ ਵਲੋਂ ਕਰੋਨਾ ਨੂੰ ਹਰਾਉਣ ਲਈ ਚਲਾਈ ਵਿਸੇਸ਼ ਮੁਹਿੰਮ ਤਹਿਤ ਯੂਵਕ ਸੇਵਾਵਾਂ ਵਿਭਾਗ ਵਲੋਂ ਜਿਲ੍ਹਾ ਰੂਪਨਗਰ ਵਿੱਚ ਲੋਕਾਂ ਨੂੰ ਜਾਗਰਕ ਕਰਨ ਲਈ ਵਿਸੇਸ਼ ਅਭਿਆਨ ਚਲਾਇਆ ਗਿਆ ਹੈ ਜਿਸਦੇ ਦੂਜੇ ਪੜਾਅ ਤਹਿਤ ਯੂਥ ਕਲੱਬਾਂ ਵਲੋਂ ਪਿੰਡਾਂ ਵਿੱਚ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਅਪਣਾ ਕੇ ਕਰੋਨਾ ਉਤੇ ਫਤਿਹ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਇਸ ਤੋਂ ਪਹਿਲਾਂ ਪੜਾਅ 4 ਜੁਲਾਈ ਨੂੰ ਅਰੰਭ ਹੋਇਆ ਸੀ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਵਿਭਾਗ ਰੂਪਨਗਰ ਕੈਪਟਨ ਮਨਤੇਜ ਸਿੰਘ ਚੀਮਾ ਨੇ ਇਥੋ ਨੇੜਲੇ ਪਿੰਡ ਗਰਦਲੇ ਵਿੱਚ ਕਲੱਬ ਮੈਂਬਰਾਂ ਵਲੋਂ ਚਲਾਈ ਘਰ ਘਰ ਜਾਗਰੂਕਤਾ ਮੁਹਿੰਮ ਬਾਰੇ ਜਾਣਕਾਰੀ ਦੇਣ ਮੋਕੇ ਕੀਤਾ। ਉਹਨਾਂ ਦੱਸਿਆ ਕਿ ਸਾਡੇ ਵਿਦਿਆਰਥੀ ,ਰੈਡ ਰੀਬਨ ਕਲੱਬ, ਅਤੇ ਸਕੂਲ ਵਿਦਿਆਰਥੀ ਵੀ ਇਸ ਮਿਸ਼ਨ ਵਿੱਚ ਲਗਾਤਾਰ ਡੱਟ ਕੇ ਪਹਿਰਾ ਦੇ ਰਹੇ ਹਨ।
ਕੈਪਟਨ ਚੀਮਾਂ ਨੇ ਹੋਰ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਅਪਣਾਉਣ ਦੀ ਜੋ ਪ੍ਰਰੇਣਾ ਦਿੱਤੀ ਗਈ ਹੈ ਉਸ ਉਤੇ ਅਮਲ ਕਰਨਾ ਬੇਹੱਦ ਜਰੂਰੀ ਹੈ। ਉਹਨਾਂ ਕਿਹਾ ਕਿ ਹਰ ਇਕ ਨੂੰ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ, ਘੱਟੋ ਘੱਟ 6 ਗਜ ਦੀ ਦੂਰੀ ਰੱਖਣ ਅਤੇ ਵਾਰ ਵਾਰ ਸਾਬਣ ਨਾਲ ਹੱਥ ਧੋਣ ਨਾਲ ਵੀ ਕਰੋਨਾ ਦੇ ਸੰਕਰਮਣ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਮੋਜੂਦਾ ਹਾਲਾਤ ਵਿੱਚ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾ ਦੀ ਪਾਲਣਾ ਹਰ ਕਿਸੇ ਨੂੰ ਕਰਨੀ ਲਾਜਮੀ ਹੈ। ਇਸ ਬਾਰੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਹਰ ਬੁੱਧਵਾਰ ਨੂੰ ਫੇਸ ਬੁੱਕ ਉਤੇ ਲਾਈਵ ਹੋ ਕੇ ਇਸ ਬਾਰੇ ਸਰਕਾਰ ਵਲੋਂ ਜਾਰੀ ਨਿਰਦੇਸ਼ਾ ਦੀ ਜਿਲ੍ਹਾ ਵਾਸੀਆਂ ਨੂੰ ਜਾਣਕਾਰੀ ਦੇ ਰਹੇ ਹਨ। ਡਾਕਟਰ ਚੀਮਾਂ ਨੇ ਹੋਰ ਦੱਸਿਆ ਕਿ ਮੋਜੂਦਾ ਹਾਲਾਤ ਵਿੱਚ ਸਿਹਤ ਵਿਭਾਗ ਪੁਲਿਸ ਕਰਮਚਾਰੀ ਪ੍ਰਸਾਸ਼ਨ ਅਤੇ ਸਫਾਈ ਸੇਵਕ ਪੂਰੀ ਮਿਹਨਤ ਲਗਨ ਅਤੇ ਤਨਦੇਹੀ ਨਾਲ ਡਿਊਟੀ ਕਰ ਰਹੇ ਹਨ ਪ੍ਰੰਤੂ ਲੋਕਾਂ ਨੂੰ ਜਾਗਰੂਕ ਕਰਨ ਅਤੇ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕਰਨ ਲਈ ਯੂਵਕ ਸੇਵਾਵਾਂ ਵਿਭਾਗ ਦੀ ਹੋਰ ਕਈ ਵਿਭਾਗਾਂ ਦੀ ਤਰ੍ਹਾਂ ਪਿੰਡਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਮਹਾਂਮਾਰੀ ਦੇ ਬਚਾਅ ਬਾਰੇ ਜਾਣਕਾਰੀਆਂ ਦੇ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਕਲੱਬ ਮੈਂਬਰ ਲੋਕਾਂ ਨੂੰ ਬਿਨ੍ਹਾਂ ਜਰੂਰਤ ਤੋਂ ਘਰ ਤੋਂ ਬਾਹਰ ਨਾ ਨਿਕਲਣ, ਬਜੁਰਗਾਂ ਅਤੇ ਬੱਚਿਆ ਦਾ ਵਿਸੇਸ਼ ਧਿਆਨ ਰੱਖਣ ਬਾਰੇ ਵੀ ਦੱਸ ਰਹੇ ਹਨ। ਉਹਨਾਂ ਕਿਹਾ ਕਿ ਇਸਦੇ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।