ਹਰੀਸ਼ ਕਾਲੜਾ
ਰੂਪਨਗਰ, 27 ਜੁਲਾਈ 2020 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਵ ਨੂੰ ਸਮਰਪਿਤ ਆੱਨ ਲਾਈਨ ਧਾਰਮਿਕ ਪ੍ਰਤੀਯੋਗਤਾ ਸਰਕਾਰੀ ਕਾਲਜ ਰੋਪੜ ਵਿਖੇ ਵਾਈਸ ਪ੍ਰਿੰਸੀਪਲ ਮਨਜੀਤ ਕੌਰ ਮਨਚੰਦਾ ਦੀ ਰਹਿਨੁਮਾਈ ਹੇਠ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਆਯੋਜਿਤ ਕੀਤੀ ਗਈ। ਇਸ ਧਾਰਮਿਕ ਪ੍ਰਤੀਯੋਗਤਾ ਵਿੱਚ ਲੇਖ ਲਿਖਣ, ਕਵਿਤਾ ਲਿਖਣ, ਕਵਿਤਾ ਉਚਾਰਣ ਅਤੇ ਧਾਰਮਿਕ ਸਲੋਗਨ (ਸ਼੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ) ਲਿਖਣ ਲਈ ਪੰਜਾਬ ਦੇ ਅਲੱਗ-ਅਲੱਗ ਕਾਲਜਾਂ ਤੋਂ ਵਿਦਿਆਰਥੀਆਂ ਨੇ ਆੱਨ ਲਾਈਨ ਭਾਗ ਲਿਆ।
ਲੇਖ ਲਿਖਣ ਮੁਕਾਬਲੇ ਵਿੱਚ ਰਮਨਦੀਪ ਕੌਰ, ਬੀ.ਏ.ਐਮ. ਖਾਲਸਾ ਕਾਲਜ ਗੜ੍ਹਸੰਕਰ ਨੇ ਪਹਿਲਾ, ਗੁਰਵਿੰਦਰ ਸਿੰਘ ਸਰਕਾਰੀ ਕਾਲਜ ਮੁਹਾਲੀ ਨੇ ਦੂਸਰਾ ਅਤੇ ਜਸਵੀਰ ਕੌਰ ਬੀ.ਏ.ਐਮ. ਖਾਲਸਾ ਕਾਲਜ ਗੜ੍ਹਸੰਕਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਵਿਤਾ ਲਿਖਣ ਮੁਕਾਬਲੇ ਵਿੱਚ ਅਮਨਦੀਪ ਕੌਰ, ਸਰਕਾਰੀ ਕਾਲਜ ਨੇ ਪਹਿਲਾ, ਗਿਆਨ ਕੌਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਦੂਸਰਾ ਅਤੇ ਹਰਜਸ ਕੌਰ ਤੇ ਮਨਦੀਪ ਕੌਰ ਸਰਕਾਰੀ ਕਾਲਜ ਰੋਪੜ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਕਵਿ ਉਚਾਰਣ ਮੁਕਾਬਲੇ ਵਿੱਚ ਪਿਤਾਂਬਰਾ ਭਾਰਤੀ ਬੀ.ਏ.ਐਮ. ਖਾਲਸਾ ਕਾਲਜ ਗੜ੍ਹਸੰਕਰ ਨੇ ਪਹਿਲਾ, ਹਰਜਸ ਕੌਰ ਤੇ ਨਰਿੰਦਰ ਕੌਰ, ਸਰਕਾਰੀ ਕਾਲਜ ਰੋਪੜ ਨੇ ਕ੍ਰਮਵਾਰ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਲੋਗਨ ਲਿਖਣ ਮੁਕਾਬਲੇ ਵਿੱਚੋਂ ਪਰਮਪ੍ਰੀਤ ਸਿੰਘ, ਐਸ.ਡੀ. ਕਾਲਜ ਬਰਨਾਲਾ ਨੇ ਪਹਿਲਾ, ਵਰਧਮਾਨ ਜੈਨ ਸਰਕਾਰੀ ਕਾਲਜ ਰੋਪੜ ਨੇ ਦੂਸਰਾ, ਦਿਕਸ਼ੀ ਐਸ.ਡੀ. ਕਾਲਜ ਬਰਨਾਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜ ਸਾਹਿਬਾਨ ਦੀ ਭੂਮਿਕਾ ਪ੍ਰੋ. ਉਪਦੇਸ਼ਦੀਪ ਕੌਰ, ਡਾ. ਜਤਿੰਦਰ ਕੁਮਾਰ, ਪ੍ਰੋ. ਤਰਨਜੋਤ ਕੌਰ, ਡਾ. ਨਰਿੰਦਰ ਕੌਰ ਅਤੇ ਪ੍ਰੋ. ਰਜਿੰਦਰ ਕੌਰ ਨੇ ਨਿਭਾਈ।
ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਈ-ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਪ੍ਰਦਾਨ ਕੀਤੇ ਗਏ। ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰੋ. ਅਰਵਿੰਦਰ ਕੌਰ ਅਤੇ ਪ੍ਰੋ. ਮਨਪ੍ਰੀਤ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਪ੍ਰੋ. ਜਤਿੰਦਰ ਗਿੱਲ, ਡਾ. ਹਰਜਸ ਕੌਰ, ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਸੁਖਜਿੰਦਰ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜਰ ਸਨ।