ਅਸ਼ੋਕ ਵਰਮਾ
ਮਾਨਸਾ, 27 ਜੁਲਾਈ 2020: ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਜੂਆ ਐਕਟ ਤਹਿਤ ਕਾਰਵਾਈ ਕਰਦਿਆਂ 2 ਮੁਕੱਦਮੇ ਦਰਜ ਕਰਕੇ 10 ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਪਾਸੋਂ 69,130/- ਰੁਪਏ ਦੀ ਨਗਦੀ ਅਤੇ 52-52 ਪੱਤਿਆਂ ਦੀਆਂ ਤਾਸ਼ ਦੀਆਂ ਡੱਬੀਆਂ ਬਰਾਮਦ ਕੀਤੀਆਂ ਹਨ। ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਨਰੇਸ਼ ਕੁਮਾਰ ਪੁੱਤਰ ਬਾਲ ਮੁਕੰਦ ਵਾਸੀ ਮਾਨਸਾ, ਲਖਵੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਨੰਗਲ ਖੁਰਦ, ਸੱਤਪਾਲ ਪੁੱਤਰ ਵਿਕਾਸ ਚੰਦ ਵਾਸੀ ਮਾਨਸਾ, ਕਲਭੂਸ਼ਨ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਮਾਨਸਾ, ਚਮਕੌੌਰ ਸਿੰਘ ਉਰਫ ਸੋਨੂੰ ਪੁੱਤਰ ਪ੍ਰੀਤਮ ਸਿੰਘ ਵਾਸੀ ਮਾਨਸਾ ਅਤੇ ਕਮਲਦੀਪ ਸਿੰਘ ਪੁੱਤਰ ਰਾਮ ਪ੍ਰਸ਼ਾਦ ਵਾਸੀ ਮਾਨਸਾ ਨੂੰ ਤਾਸ਼ ਦੇ ਪੱਤਿਆਂ ’ਤੇ ਪੈਸੇ ਲਗਾ ਕੇ ਜੂਆ ਖੇਡਦਿਆਂ ਕਾਬੂ ਕਰਕੇ ਉਹਨਾਂ ਪਾਸੋੋਂ 55,000/-ਰੁਪਏ ਦੀ ਨਗਦੀ ਸਮੇਤ 52 ਪੱਤੇ ਤਾਸ਼ ਬਰਾਮਦ ਹੋੋਣ ’ਤੇ ਸਾਰੇ ਵਿਅਕਤੀਆਂ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਜੂਆ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਰਾਜ ਕੁਮਾਰ ਪੁੱਤਰ ਰਾਮ ਲਖਨ, ਮੋੋਨੂੰ ਗੋਇਲ ਪੁੱਤਰ ਹਰੀ ਓਮ, ਸੋਨੂੰ ਕੁਮਾਰ ਗੋਇਲ ਪੁੱਤਰ ਪਵਨ ਕੁਮਾਰ ਅਤੇ ਪ੍ਰੀਤਮ ਲਾਲ ਪੁੱਤਰ ਉਸਨਾਕ ਰਾਏ ਵਾਸੀ ਬੁਢਲਾਡਾ ਨੂੰ ਤਾਸ਼ ਦੇ ਪੱਤਿਆ ’ਤੇ ਪੈਸੇ ਲਗਾ ਕੇ ਜੂਆ ਖੇਡਦਿਆਂ ਨੂੰ ਮੌੌਕੇ ’ਤੇ ਕਾਬੂ ਕਰਕੇ ਉਨ੍ਹਾਂ ਪਾਸੋੋਂ 14,130/-ਰੁਪਏ ਦੀ ਨਗਦੀ ਸਮੇਤ 52 ਪੱਤੇ ਤਾਸ਼ ਬਰਾਮਦ ਹੋੋਣ ’ਤੇ ਉਨ੍ਹਾਂ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਜੂਆ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।