ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਨਿਰਵਿਘਨ ਜਾਰੀ
ਵੋਟਰ ਸਬੰਧੀ ਸਹੂਲਤਾਂ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਉਪਲੱਬਧ
ਐਸ.ਏ.ਐਸ ਨਗਰ, 29 ਜੁਲਾਈ 2020: ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾ ਕੇ ਵੋਟਰ ਹੋਣ ਦਾ ਮਾਣ ਪ੍ਰਾਪਤ ਕਰੋ। ਜਿਸ ਵਿਆਕਤੀ ਦੀ ਉਮਰ 01.ਜਨਵਰੀ.2020 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ ਪਰ ਵੋਟ ਨਹੀ ਬਣੀ ਤਾਂ ਉਹ ਆਪਣੀ ਵੋਟ ਬਣਾਉਣ ਲਈ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਰਾਜ ਭਰ ਵਿੱਚ ਚਲਾਈ ਜਾ ਰਹੀ ਮੁਹਿੰਮ ਤਹਿਤ ਆਪਣੇ ਸਬੰਧਤ ਐਸ.ਡੀ.ਐਮ (ਈ.ਆਰ.ਓ) ਦਫਤਰ ਵਿਖੇ ਵੋਟ ਬਣਾਉਣ ਜਾਂ ਦਰੁੱਸਤ ਕਰਵਾਉਣ ਲਈ ਸੰਪਰਕ ਕਰਨ ।ਇਨ੍ਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ- ਕਮ- ਜਿਲ੍ਹਾ ਚੋਣ ਅਫਸਰ ਸ੍ਰੀ ਗਿਰੀਸ਼ ਦਿਆਲਨ ਨੇ ਆਮ ਜਨਤਾ ਦੀ ਜਾਣਕਾਰੀ ਲਈ ਦੱਸਿਆ ਹੈ ਕਿ ਜਿਲ੍ਹਾ ਐਸ ਏ ਐਸ ਨਗਰ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ 52 ਖਰੜ, 53 ਐਸ ਏ ਐਸ ਨਗਰ ਅਤੇ 112 ਡੇਰਾਬੱਸੀ ਦੀ ਹਦੂਦ ਅੰਦਰ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਕੋਵਿਡ 19 ਦੇ ਚਲਦਿਆਂ ਨਵੀਂਆਂ ਵੋਟਾਂ ਬਣਾਊਣ, ਸੋਧ ਕਰਾਉਣ, ਵਿਧਾਨ ਸਭਾ ਹਲਕੇ ਅੰਦਰ ਘਰ ਦਾ ਪਤਾ ਬਦਲਾਉਣ ਜਾਂ ਵੋਟਾਂ ਕਟਾਉਣ ਦੀ ਪ੍ਰਕੀਰਿਆ ਵਿੱਚ ਕੋਈ ਰੋਕ ਨਹੀਂ ਲਗਾਈ ਗਈ । ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਨਿਰਵਿਘਨ ਜਾਰੀ ਹੈ।
ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਜਿਲ੍ਹੇ ਵਿਚਲੇ 3 ਵਿਧਾਨ ਸਭਾ ਹਲਕਿਆਂ ਦੇ ਸਮੁੱਚੇ 18 ਸਾਲ ਦੀ ਉਮਰ ਦੇ ਨੌਜਵਾਨ ਆਪਣੀ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 6, ਐਨ.ਆਰ.ਆਈ ਦੁਆਰਾ ਵੋਟ ਬਣਾਉਣ ਲਈ ਫਾਰਮ ਨੰਬਰ 6 (ੳ), ਆਪਣੀ ਵੋਟ, ਵੋਟਰ ਸੂਚੀ ਤੋਂ ਕੱਟਣ ਲਈ ਫਾਰਮ ਨੰਬਰ 7, ਵੋਟ ਸਬੰਧੀ ਦਰੁੱਸਤੀ ਲਈ ਫਾਰਮ ਨੰਬਰ 8 ਅਤੇ ਇੱਕੇ ਵਿਧਾਨ ਸਭਾ ਹਲਕੇ ਅੰਦਰ ਵੋਟ ਸ਼ਿਫਟ ਕਰਨ ਲਈ ਫਾਰਮ ਨੰ: 8 (ੳ) ਫਾਰਮ ਭਰੇ ਜਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ਤੇ ਆਨਲਾਇਨ ਵੀ ਫਾਰਮ ਭਰੇ ਜਾ ਸਕਦੇ ਹਨ ।ਇਸ ਤੋਂ ਇਲਾਵਾ ਸਾਰੀਆਂ ਵੋਟਰ ਸਬੰਧੀ ਸਹੂਲਤਾਂ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਉਪਲੱਬਧ ਹਨ। ਇਸ ਤੋਂ ਇਲਾਵਾ ਆਪਣੇ ਹਲਕੇ ਨਾਲ ਸਬੰਧਤ ਬੀ.ਐਲ.ਓਜ਼ ਰਾਹੀ ਵੀ ਫਾਰਮ ਭਰ ਕੇ ਦਿੱਤੇ ਜਾ ਸਕਦੇ ਹਨ ।