ਰਾਜਵੰਤ ਸਿੰਘ
- ਸਦਰ ਪੁਲਿਸ ਨੇ 7 ਪ੍ਰਦਰਸ਼ਨਕਾਰੀਆਂ ਸਮੇਤ 85 ਦੇ ਕਰੀਬ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ 2020 - ਨਜ਼ਦੀਕੀ ਪਿੰਡ ਗੋਨਿਆਣਾ ਵਿਖੇ ਇੱਕ ਫੈਕਟਰੀ 'ਚ ਬਿਨ੍ਹਾਂ ਮਾਸਕ ਅਤੇ ਬਿਨ੍ਹਾ ਸਮਾਜਿਕ ਦੂਰੀ ਦੀ ਪ੍ਰਵਾਹ ਕੀਤੇ ਧਰਨਾ ਲਗਾਉਣ ਵਾਲੇ 100 ਦੇ ਕਰੀਬ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਦਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਪਛਾਣ 'ਚ 7 ਵਿਅਕਤੀਆਂ ਸਮੇਤ 85 ਦੇ ਕਰੀਬ ਅਣਪਛਾਤਿਆਂ ਨੂੰ ਨਾਮਜ਼ਦ ਕੀਤਾ ਹੈ। ਥਾਣੇ ਦੇ ਏਐਸਆਈ ਸਮਸ਼ੇਰ ਸਿੰਘ ਨੇ ਦੱਸਿਆ ਕਿ ਪਿੰਡ ਗੋਨਿਆਣਾ ਦੀ ਇੱਕ ਫੈਕਟਰੀ ਵਿੱਚ ਕਿਸੇ ਕਾਰਨ 100 ਦੇ ਕਰੀਬ ਵਿਅਕਤੀਆਂ ਨੇ ਧਰਨਾ ਲਗਾਇਆ ਸੀ, ਜਿੰਨ੍ਹਾਂ ਧਰਨੇ ਦੌਰਾਨ ਨਾ ਤਾਂ ਮਾਸਕ ਲਗਾਏ ਸਨ ਅਤੇ ਨਾ ਹੀ ਸਮਾਜਿਕ ਦੂਰੀ ਦੇ ਨਿਯਮ ਦੀ ਪ੍ਰਵਾਹ ਕੀਤੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਧਰਨਾ ਲਗਾਉਣ ਵਾਲਿਆਂ ਵਿੱਚੋਂ 7 ਜਣਿਆਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਦੀ ਸ਼ਨਾਖ਼ਤ ਧਰਮਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ, ਮਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ, ਕਾਲਾ ਸਿੰਘ ਪੁੱਤਰ ਕਾਲਾ ਸਿੰਘ, ਹਰਵਿੰਦਰ ਸਿੰਘ ਪੁੱਤਰ ਜੱਗਾ ਸਿੰਘ, ਕਾਲਾ ਸਿੰਘ ਪੁੱਤਰ ਜਰਨੈਲ ਸਿੰਘ, ਸੰਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਚਮਕ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਰਹੂੜਿਆਂਵਾਲੀ ਵਜੋਂ ਹੋਈ ਹੈ, ਜਦੋਂਕਿ ਧਰਨੇ ਵਿੱਚ ਸ਼ਾਮਲ ਹੋਰ 85 ਦੇ ਕਰੀਬ ਅਣਪਛਾਤਿਆਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ 188 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।