- ਜ਼ਿਲ੍ਹਾ ਪਠਾਨਕੋਟ ਵਿੱਚ ਕੁੱਲ 406 ਮਰੀਜ਼ ਕੋਰੋਨਾ ਪਾਜੀਟਿਵ, 290 ਲੋਕ ਨੇ ਕੀਤਾ ਰਿਕਵਰ, ਐਕਟਿਵ ਕੇਸ 104
- ਸ਼ੁੱਕਰਵਾਰ ਨੂੰ ਡਿਸਚਾਰਜ ਪਾਲਿਸੀ ਅਧੀਨ 10 ਲੋਕਾਂ ਨੂੰ ਭੇਜਿਆ ਘਰ
ਪਠਾਨਕੋਟ, 1 ਅਗਸਤ 2020 - ਜ਼ਿਲ੍ਹਾ ਪਠਾਨਕੋਟ ਵਿੱਚ ਸ਼ੁੱਕਰਵਾਰ ਨੂੰ 25 ਲੋਕਾਂ ਦੀ ਮੈਡੀਕਲ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਅਧੀਨ 10 ਲੋਕਾਂ ਨੂੰ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕੋਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾਂ ਕੀਤਾ ਗਿਆ, ਕੁੱਲ 274 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਜਿਸ ਵਿੱਚੋਂ 24 ਕੋਰੋਨਾ ਪਾਜ਼ੀਟਿਵ ਪਾਏ ਗਏ ਅਤੇ ਇੱਕ ਕੋਰੋਨਾ ਪਾਜ਼ੀਟਿਵ ਵਿਅਕਤੀ ਇੱਕ ਲੈਬ ਵੱਲੋਂ ਭੇਜਿਆ ਗਿਆ। ਇਹ ਪ੍ਰਗਟਾਵਾ ਸੰਯਿਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਜਿਸ ਤਰ੍ਹਾਂ ਕੋਰੋਨਾ ਪਾਜ਼ੀਟਿਵ ਲੋਕਾਂ ਦੀ ਸੰਖਿਆ ਵਿੱਚ ਵਾਧਾ ਹੋ ਰਿਹਾ ਹੈ ਇਸ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਅਸੀਂ ਲੋਕੀ ਗੰਭੀਰ ਨਹੀਂ ਹਾਂ ਅਤੇ ਅਸੀਂ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਤੋਂ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਡੋਰ ਟੂ ਡੋਰ ਜਾਗਰੁਕ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਜੇ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਗ੍ਰਾਫ ਨੂੰ ਡਾਊਨ ਕਰਨਾ ਹੈ ਤਾਂ ਹਰੇਕ ਵਿਅਕਤੀ ਨੂੰ ਜਾਗਰੁਕ ਹੋਣਾ ਪਵੇਗਾ ਅਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਸ਼ੁੱਕਰਵਾਰ ਨੂੰ ਕੁੱਲ 406 ਕੇਸ ਕੋਰੋਨਾ ਪਾਜ਼ੀਟਿਵ ਦੇ ਹੋ ਗਏ ਹਨ ਜਿਨ੍ਹਾਂ ਵਿੱਚੋਂ 290 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕੋਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 104 ਕੇਸ ਕੋਰੋਨਾ ਪਾਜ਼ੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 12 ਲੋਕਾਂ ਦੀ ਕੋਰੋਨਾ ਪਾਜ਼ੀਟਿਵ ਹੋਣ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜੋ 25 ਲੋਕ ਕੋਰੋਨਾ ਪਾਜ਼ੀਟਿਵ ਆਏ ਹਨ ਉਨ੍ਹਾਂ ਵਿੱਚੋਂ ਇੱਕ ਰੰਧਾਵਾ ਕਾਲੋਨੀ ਖਾਨਪੁਰ ਚੌਂਕ, ਤਿੰਨ ਬੈਂਕ ਕਰਮਚਾਰੀ, 3 ਫ੍ਰੈਂਡਜ ਕਾਲੋਨੀ, 1 ਇੰਦਰਾ ਕਾਲੋਨੀ, 1 ਪਿੰਡ ਖੋਬਾ, 1 ਸਿਵ ਨਗਰ , 1 ਆਰਮੀ ਹਸਪਤਾਲ ਅਤੇ 14 ਮਾਮਲੇ ਪ੍ਰੇਮ ਨਗਰ ਪਠਾਨਕੋਟ ਦੇ ਹਨ।