ਨਵੀਂ ਦਿੱਲੀ, 2 ਅਗਸਤ 2020 - ਭਾਰਤ 'ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 54,736 ਨਵੇਂ ਮਰੀਜ਼ਾਂ ਦੀ ਪੁਸ਼ੀ ਹੋਈ ਹੈ। ਜਿਸ ਦੇ ਨਾਲ ਹੀ ਭਾਰਤ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 17 ਲੱਖ ਤੋਂ ਪਾਰ ਹੋ ਗਈ ਹੈ ਅਤੇ ਹੁਣ ਤੱਕ ਭਾਰਤ 'ਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਮਰੀਜ਼ਾਂ ਦੀ ਗਿਣਤੀ 1,754,117 ਹੋ ਗਈ ਹੈ। ਜਿਨ੍ਹਾਂ 'ਚੋਂ ਭਾਰਤ 'ਚ ਕੁੱਲ ਅਜੇ ਵੀ ਐਕਟਿਵ ਮਰੀਜ਼ਾਂ ਦੀ ਗਿਣਤੀ 568,599 ਹੈ। ਉੱਥੇ ਹੀ ਹੁਣ ਤੱਕ ਭਾਰਤ 'ਚ ਇਸ ਵਾਇਰਸ ਨਾਲ ਮਰਨ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 37,415 ਤੱਕ ਪਹੁੰਚ ਗਈ ਹੈ। ਉੱਥੇ ਹੀ ਭਾਰਤ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 'ਚ ਪੂਰੇ ਵਿਸ਼ਵ 'ਚ ਤੀਸਰੇ ਸਥਾਨ 'ਤੇ ਚੱਲ ਰਿਹਾ ਹੈ।