ਹਰਿੰਦਰ ਨਿੱਕਾ
- ਸਾਵਧਾਨੀਆਂ ਰੱਖ ਕੇ ਕਰੋਨਾ ਨੂੰ ਦਿੱਤੀ ਜਾ ਸਕਦੀ ਹੈ ਮਾਤ
ਸੰਗਰੂਰ, 2 ਅਗਸਤ 2020 - ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 28 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 20, ਮਲੇਰੋਕਟਲਾ ਤੋਂ 5, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 2, ਪਟਿਆਲਾ ਤੋਂ 1 ਜਣੇ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਰੱਖੀਆਂ ਜਾਣ।
ਉਨ੍ਹਾਂ ਕਿਹਾ ਕਿ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ, ਇਕੱਠ ਵਾਲੀ ਥਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਅਤੇ ਆਪਸ ਵਿੱਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕੋਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ।