ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਚੁੱਕੇ ਸਖ਼ਤ ਕਦਮ
ਚੰਡੀਗੜ, 03 ਅਗਸਤ 2020: ਸੂਬੇ ਵਿਚ ਤਰਨ ਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਬਟਾਲਾ ਵਿਖੇ ਨਸ਼ੀਲੀ ਸ਼ਰਾਬ ਦੁਖਾਂਤ ਵਿਚ 100 ਤੋਂ ਵੱਧ ਲੋਕਾਂ ਦੀ ਹੋਈ ਮੌਤ 'ਤੇ ਦੁਖ ਪ੍ਰਗਟਾਉਂਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਹ ਸਮਾਂ ਇੱਕ ਦੂਜੇ 'ਤੇ ਬੇਬੁਨਿਆਦ ਇਲਜ਼ਾਮ ਲਗਾ ਕੇ ਸਿਆਸੀ ਲਾਹਾ ਲੈਣ ਦਾ ਨਹੀਂ ਹੈ ਸਗੋਂ ਸਮੇਂ ਦੀ ਮੰਗ ਹੈ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਇਕੋ ਪਲੇਟਫਾਰਮ 'ਤੇ ਇਕੱਠੇ ਹੋ ਕੇ ਲੋਕ ਹਿੱਤ ਲਈ ਕੰਮ ਕਰਨ।
ਮੰਤਰੀ ਨੇ ਅੱਗੇ ਕਿਹਾ ਕਿ ਇਸ ਬਿਪਤਾ ਵੇਲੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਾਂਗਰਸ ਸਰਕਾਰ 'ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਬਚਾਉਣ ਦਾ ਦੋਸ਼ ਲਗਾਉਣ ਵਾਲਾ ਬਿਆਨ ਬਹੁਤ ਹੀ ਦੁਰਭਾਗਾ ਹੈ ਜੋ ਅਕਾਲੀਆਂ ਦੀ ਮੁੜ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੀ ਸਖ਼ਤ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਉਨ•ਾਂ ਕਿਹਾ ਕਿ ਇਸ ਮਾਮਲੇ ਵਿੱਚ 7 ਆਬਕਾਰੀ ਅਤੇ 6 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਹੋਰ ਤੱਥਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫਿਰੋਜ਼ਪੁਰ, ਮਾਨਸਾ, ਮੁਕਤਸਰ ਅਤੇ ਪਟਿਆਲਾ ਜ਼ਿਲਿ•ਆਂ ਦੇ 88 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਲਈ ਕਾਬੂ ਕਰਕੇ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਇੰਨਾ ਹੀ ਨਹੀਂ, ਸੂਬਾ ਪੁਲਿਸ ਵੱਲੋਂ ਹਜ਼ਾਰਾਂ ਲੀਟਰ 'ਲਾਹਣ, ਹੋਰ ਰਸਾਇਣ ਅਤੇ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਵੱਡੀ ਗਿਣਤੀ 'ਚ ਜ਼ਬਤ ਕੀਤੀਆਂ ਗਈਆਂ ਹਨ।
ਮੰਤਰੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ, ਸੂਬੇ ਭਰ ਦੀਆਂ ਸਨਅਤੀ ਇਕਾਈਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਸ਼ਰਾਬ ਦੇ ਵਪਾਰ 'ਚ ਲੱਗੇ ਮੁਲਜ਼ਮਾਂ 'ਤੇ ਨਕੇਲ ਕੱਸੀ ਜਾ ਸਕੇ।
ਉਨ•ਾਂ ਕਿਹਾ ਕਿ ਸਮਝ ਨਹੀਂ ਆ ਰਹੀ ਕਿ ਅਕਾਲੀ ਦਲ ਵਿਚ ਹੁਣ ਇਕਦਮ ਪੰਜਾਬ ਨਾਲ ਐਨੀ ਹਮਦਰਦੀ ਕਿਵੇਂ ਪੈਦਾ ਹੋ ਗਈ ਹੈ ਜਦ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰ ਸਮੇਂ ਇਸ ਪਾਰਟੀ ਦੇ ਆਗੂ ਖੁਦ ਨਸ਼ਿਆ ਦੀ ਤਸਕਰੀ ਵਿਚ ਸ਼ਾਮਿਲ ਸਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਕਰਨ ਵਿਚ ਲੱਗੇ ਹੋਏ ਲੋਕਾਂ ਨਾਲ ਰਲੇ ਹੋਏ ਸਨ। ਉਨ•ਾਂ ਕਿਹਾ ਅਕਾਲੀਆਂ ਵਲੋਂ ਪੰਜਾਬ ਨਾਲ ਕੀਤੇ ਗਏ ਧ੍ਰੋਹ ਦੀ ਸੂਚੀ ਬਹੁਤ ਲੰਬੀ ਹੈ। ਜਿਨ•ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ , ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਕਾਂਡ, ਜੋ੍ ਕਿ ਅਕਾਲੀ ਦਲ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਧੋਖੇ ਦਾ ਸਬੂਤ ਹੈ ਅਤੇ ਹੁਣ ਇਹ ਪੰਜਾਬ ਦੀ ਸੱਤਾਧਾਰੀ ਪਾਰਟੀ ਤੇ ਉਂਗਲ ਚੁਕ ਕੇ 'ਉਲਟਾ ਚੋਰ ਕੋਤਵਾਲ ਕੋ ਡਾਂਟੇ' ਮੁਹਾਵਰੇ ਨੂੰ ਸੱਚ ਸਿੱਧ ਕਰ ਰਹੇ ਹਨ।
ਉਨ•ਾਂ ਅਕਾਲੀਆਂ ਨੂੰ ਨਕਲੀ ਸ਼ਰਾਬ ਮਾਮਲੇ ਵਿਚ ਨਿਰਦੋਸ਼ ਲੋਕਾਂ ਦੀ ਮੋਤ ਦੇ ਮਾਮਲੇ ਵਿਚ ਸਿਆਸਤ ਨਾ ਕਰਨ ਦੀ ਸਲਾਹ ਦਿੰਦਿਆ ਕਿਹਾ ਕਿ ਇਸ ਤਰ•ਾਂ ਦੀ ਰਾਜਨੀਤੀ ਨਾਲ ਅਕਾਲੀਆਂ ਨੂੰ ਕੋਈ ਸਿਆਸੀ ਲਾਭ ਨਹੀਂ ਮਿਲਣਾ।