← ਪਿਛੇ ਪਰਤੋ
ਜ਼ਿਲ੍ਹਾ ਵਾਸੀਆਂ ਨੂੰ ਮਿਸ਼ਨ ਫਤਿਹ ਨਾਲ ਜੁੜਕੇ ਕੋਵਾ ਐਪ ਡਾਉਨਲੋਡ ਕਰਨ ਦੀ ਅਪੀਲ ਹਰਿੰਦਰ ਨਿੱਕਾ ਸੰਗਰੂਰ, 3 ਅਗਸਤ: 2020: ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ 14 ਹੋਰ ਕੋਰੋਨਾ ਮਰੀਜ਼ ਜੋ ਜੇਰੇ ਇਲਾਜ ਸਨ ਨੂੰ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਰਾਮਵੀਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੋਰੋਨਾ ਨੂੰ ਕਾਬੂ ਕਰਨ ਲਈ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 9, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 2, ਹੋਮ ਆਈਸ਼ੋਲੇਸ਼ਨ ਤੋਂ 2 ਮਰੀਜ਼ ਅਤੇ ਸੰਗਰੂਰ ਕੋਵਿਡ ਕੇਅਰ ਸੈਂਟਰ ਤੋਂ 1 ਜਣੇ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮਿਸ਼ਨ ਫਤਿਹ ਨਾਲ ਜੁੜਕੇ ਯੋਗਦਾਨ ਪਾਉਣ ਲਈ ਕੋਵਾ ਐਪ ਡਾਉਨਲੋਡ ਕਰਨ ਅਤੇ ਐਪ ਤੋਂ ਸਹੀ ਜਾਣਕਾਰੀ-ਅੰਕੜੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰਬਰ 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਬਿਮਾਰੀ ਖਿਲਾਫ ਸਾਡੀ ਲੜਾਈ ਹੁਣ ਮਹੱਤਵਪੂਰਨ ਪੜਾਅ ਵਿਚ ਹੈ। ਇਸ ਲਈ ਸਾਡੀ ਛੋਟੀ ਜਿਹੀ ਲਾਪਰਵਾਹੀ ਨਾ ਕੇਵਲ ਸਾਡੇ ਖੁਦ ਲਈ ਤੇ ਸਾਡੇ ਪਰਿਵਾਰ ਲਈ ਸਗੋਂ ਪੂਰੇ ਸਮਾਜ ਲਈ ਖਤਰਾ ਬਣ ਸਕਦੀ ਹੈ। ਇਸ ਲਈ ਹਰੇਕ ਵਿਅਕਤੀ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਲਾਵੇ ਅਤੇ ਸਮਾਜਿਕ ਦੂਰੀ ਅਤੇ ਵਾਰ ਵਾਰ ਹੱਥ ਧੋਣ ਦੇ ਨਿਯਮ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ।
Total Responses : 265