ਮਨਿੰਦਰਜੀਤ ਸਿੱਧੂ
ਜੈਤੋ , 03 ਅਗਸਤ 2020: ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਯੂਨੀਵਰਸਿਟੀ ਕਾਲਜਾਂ `ਚ ਐੱਸ. ਸੀ. ਵਿਦਿਆਰਥੀਆਂ ਨੂੰ ਲਾਏ ਪੀ.ਟੀ.ਏ ਫੰਡ ਦੇ ਵਿਰੋਧ `ਚ ਪਿੰਡ ਨਿਆਮੀਵਾਲਾ ਵਿਖੇ ਵਿਦਿਆਰਥੀਆਂ ਅਤੇ ਮਾਪਿਆਂ ਦੀ ਮੀਟਿੰਗ ਕਰਵਾਈ ਗਈ।ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੀ.ਐਸ.ਯੂ. ਸ਼ਹੀਦ ਰੰਧਾਵਾ ਦੇ ਆਗੂ ਗਗਨਦੀਪ ਦਬੜੀਖਾਨਾ ਅਤੇ ਰਵਿੰਦਰ ਸੇਵੇਵਾਲਾ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਐਸ.ਸੀ. ਵਿਦਿਆਰਥੀਆਂ ਵੱਲੋਂ ਲਿਆ ਜਾਣ ਵਾਲ਼ਾ ਪੀ.ਟੀ.ਏ. ਫੰਡ ਵਿਦਿਆਰਥੀਆਂ ਉੱਪਰ ਪਾਇਆ ਗਿਆ ਵੱਡਾ ਬੋਝ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪੀ.ਟੀ.ਏ ਫੰਡ ਨੇ ਮਜ਼ਦੂਰਾਂ ਤੇ ਛੋਟੇ ਕਿਸਾਨੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਛੁਡਾਉਣ ਦਾ ਰਾਹ ਪੱਧਰਾ ਕਰਨਾ ਹੈ। ਇਸ ਦੇ ਨਾਲ਼ ਬਹੁਤ ਸਾਰੇ ਵਿਦਿਆਰਥੀਆਂ ਦੀ ਪੜ੍ਹਾਈ ਛੁੱਟਣੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਹੁਕਮਾਂ ਤਹਿਤ ਪੋਸਟ -ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਅਧੀਨ ਵਿਦਿਆਰਥੀਆਂ ਤੋਂ ਕੋਈ ਵੀ ਮੁੜਨਯੋਗ ਫੀਸ ਤੋਂ ਬਿਨਾਂ ਹੋਰ ਕੋਈ ਵੀ ਫ਼ੀਸ ਨਹੀਂ ਵਸੂਲੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਰਾਹੀਂ ਸਰਕਾਰ ਸਿੱਖਿਆ ਦੇ ਨਿੱਜੀਕਰਨ ਵੱਲ ਵੱਧ ਰਹੀ ਹੈ, ਇੱਕ ਪਾਸੇ ਸਿੱਖਿਆ ਦੇ ਨਿੱਜੀਕਰਨ `ਚ ਮੈਡੀਕਲ ਫੀਸਾਂ `ਚ ਵਾਧਾ ਕਰਨਾ, ਪ੍ਰਾਈਵੇਟ ਅਦਾਰਿਆਂ ਨੂੰ ਖੁੱਲ੍ਹ, ਵਿਦਿਆਰਥੀਆਂ ਤੋਂ ਲਏ ਜਾਣ ਵਾਲ਼ੇ ਫੰਡਾਂ ਤੇ ਫੀਸਾਂ `ਚ ਵਾਧੇ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਿੱਖਿਆ ਦਾ ਘਾਣ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਕਰੋਨਾ ਮਹਾਂਮਾਰੀ ਦੀ ਆੜ `ਚ ਲੋਕਾਂ ਨੂੰ ਇਨ੍ਹਾਂ ਹਮਲਿਆਂ ਦਾ ਵਿਰੋਧ ਕਰਨ ਤੋਂ ਵਰਜਿਆ ਜਾ ਰਿਹਾ ਹੈ। ਇਸ ਤਰ੍ਹਾਂ ਸਰਕਾਰ ਆਪਣੀ ਨਿੱਜੀ ਕਰਨ ਦੀ ਨੀਤੀ ਜ਼ੋਰ -ਸ਼ੋਰ ਨਾਲ ਅੱਗੇ ਵਧਾ ਰਹੀ ਹੈ। ਉਹਨਾਂ ਕਿਹਾ ਕਿ ਪੀ.ਟੀ.ਏ ਫੰਡਾਂ ਦੇ ਖਿਲਾਫ਼ ਮਹਿੰਗੀ ਕੀਤੀ ਜਾ ਰਹੀ ਸਿੱਖਿਆ ਦੇ ਖਿਲਾਫ਼ ਤੇ ਵਿਦਿਆਰਥੀਆਂ ਦੀਆਂ ਹੋਰ ਜਾਇਜ਼ ਮੰਗਾਂ ਦੇ ਨਾਲ਼-ਨਾਲ਼ ਬੋਲਣ ਦਾ ਹੱਕ ਪਾਉਣ ਵਾਸਤੇ ਨੌਜਵਾਨਾਂ ਤੇ ਵਿਦਿਆਰਥੀਆਂ ਦੀ ਲਾਮਬੰਦੀ ਰਾਹੀੰ ਡਟਵਾਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਗੁਰਵਿੰਦਰ ਬਹਿਬਲ, ਲਵਪਰੀਤ ਬਹਿਬਲ।
ਜੈਤੋ3ਬੀ ਪਿੰਡ ਨਿਆਮੀਵਾਲਾ ਵਿਖੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਮੀਟਿੰਗ ਕਰਦੇ ਹੋਏ ਪੀ.ਐਸ.ਯੂ ਦੇ ਆਗੂ।