← ਪਿਛੇ ਪਰਤੋ
ਦੁਕਾਨਦਾਰ ਗ੍ਰਾਹਕ ਨੂੰ ਮਾਸਕ ਪਾਉਣ ਅਤੇ ਸਾਮਾਜਿਕ ਦੂਰੀ ਬਾਰੇ ਪ੍ਰੇਰਿਤ ਕਰਨ ਹਰਿੰਦਰ ਨਿੱਕਾ ਸੰਗਰੂਰ 3 ਅਗਸਤ :2020: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ‘ਫ਼ਤਿਹ‘ ਕਰਨ ਦੇ ਲਈ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਸੰਗਰੂਰ ਡਾ.ਰਾਜ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਗੀਤਾ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਪਿੰਡਾਂ ਵਿੱਚ ਰੱਖੜੀ ਦੇ ਤਿਉਹਾਰ ਮੌਕੇ ਦੁਕਾਨਦਾਰਾਂ ਨੂੰ ਕੋਵਿਡ-19 ਦੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਸੋਨਦੀਪ ਸੰਧੂ ਤੇ ਰਾਜੇਸ਼ ਰਿਖੀ ਨੇ ਦੱਸਿਆ ਕਰੋਨਾ ਨੂੰ ਜੜੋ ਖਤਮ ਕਰਕੇ ਇਸ ਜੰਗ ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ ਇਸਦੇ ਲਈ ਸਾਰੇ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਦੁਕਾਨਾਂ ਅੰਦਰ ਜ਼ਿਆਦਾ ਭੀੜ ਨਾ ਕੀਤੀ ਜਾਵੇ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਉਹਨਾਂ ਕਿਹਾ ਕਿ ਸਾਰੇ ਲੋਕ ਮਾਸਕ ਪਹਿਨਣ ਦੀ ਆਦਤ ਨੂੰ ਪੱਕਾ ਕਰਨ ਅਤੇ ਵਾਰ-ਵਾਰ ਹੱਥ ਧੋਣ ਅਤੇ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਉਹਨਾਂ ਦੱਸਿਅ ਕਿ ਬੁਖਾਰ, ਖੰਘ ,ਜੁਕਾਮ ਹੋਣ ਤੇ ਸਿਹਤ ਕੇਂਦਰ ਵਿੱਚ ਰਾਬਤਾ ਕਰਕੇ ਮੈਡੀਕਲ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਹਰ ਵੇਲੇ ਚੰਗੀਆ ਸਿਹਤ ਸੁਵਿਧਾਵਾਂ ਦੇਣ ਲਈ ਕਾਰਜ਼ਸੀਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿ ਕੇ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਸੂਚਨਾਵਾਂ ਤੇ ਅਮਲ ਕਰਨਾ ਚਾਹੀਦਾ ਹੈ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਲੱਛਣਾ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰੇਕ ਦੁਕਾਨਦਾਰ ਨੂੰ ਦੁਕਾਨ ਤੇ ਆਉਣ ਵਾਲੇ ਗ੍ਰਾਹਕ ਨੂੰ ਮਾਸਕ ਪਾਉਣ ਅਤੇ ਜਨਤਕ ਥਾਵਾਂ ਤੇ ਥੁੱਕਣ ਤੋਂ ਪਰਹੇਜ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
Total Responses : 265