ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 03 ਅਗਸਤ 2020: 5 ਅਗਸਤ ਨੂੰ ਅਯੁੱਧਿਆ 'ਚ ਹੋ ਰਹੇ ਰਾਮ ਮੰਦਰ ਨਿਰਮਾਣ ਦੇ ਵੱਡੇ ਸਮਾਗਮ 'ਚ ਸ਼ਿਰਕਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਸੱਦਾ ਪੱਤਰ ਦਿੱਤਾ ਗਿਆ ਹੈ।। ਇਹ ਸੱਦਾ ਪੱਤਰ ਅੱਜ ਰਾਸ਼ਟਰੀ ਸਿੱਖ ਸੰਗਤ ਦੇ ਮੈਂਬਰਾਂ ਵਲੋਂ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਦਿੱਤਾ ਗਿਆ।। ਰਾਸ਼ਟਰੀ ਸਿੱਖ ਸੰਗਤ ਦੇ ਪੰਜਾਬ ਪ੍ਰਚਾਰਕ ਡਾ. ਸੰਦੀਪ ਸਿੰਘ ਅਤੇ ਕਈ ਹੋਰ ਆਗੂ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ਅਤੇ ਉਨ•ਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਗ਼ੈਰ-ਹਾਜ਼ਰੀ 'ਚ ਇਹ ਸੱਦਾ ਪੱਤਰ ਉਨ•ਾਂ ਦੇ ਦਫ਼ਤਰ 'ਚ ਮੌਜੂਦ ਅਧਿਕਾਰੀ ਨੂੰ ਦਿੱਤਾ।। ਇਸ ਮੌਕੇ ਸੰਦੀਪ ਸਿੰਘ ਨੇ ਕਿਹਾ ਕਿ ਰਾਮ ਮੰਦਰ ਦੇ ਨਿਰਮਾਣ ਦੀ ਸ਼ੁਰੂਆਤ ਮੌਕੇ ਹੋ ਰਹੇ ਸਮਾਗਮ 'ਚ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰ ਰਹੇ ਹਨ, ਉੱਥੇ ਕਈ ਧਰਮਾਂ ਨਾਲ ਸੰਬੰਧਿਤ ਮੁੱਖ ਸ਼ਖ਼ਸੀਅਤਾਂ ਨੂੰ ਵੀ ਸੱਦਾ ਦਿੱਤਾ ਜਾ ਰਿਹਾ ਹੈ।। ਉਨ•ਾਂ ਕਿਹਾ ਕਿ 5 ਅਗਸਤ ਨੂੰ ਹੋਣ ਜਾ ਰਹੇ ਸਮਾਗਮ 'ਚ ਦੇਸ਼ ਦੇ ਗਿਣੇ-ਚੁਣੇ ਲੋਕਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ, ਜਿਨ•ਾਂ 'ਚ ਸਿੱਖਾਂ ਦੀ ਅਗਵਾਈ ਕਰ ਰਹੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਨਾਮ ਵੀ ਸ਼ਾਮਲ ਹੈ।। ਉਨ•ਾਂ ਦੱਸਿਆ ਕਿ ਉਨ•ਾਂ ਨੂੰ ਜਥੇਦਾਰ ਸਾਹਿਬ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਹ ਉੱਥੇ ਹੋ ਰਹੇ ਸਮਾਗਮ 'ਚ ਜ਼ਰੂਰ ਜਾਣਗੇ। ਸੱਦਾ ਦੇਣ ਆਏ ਇਨ•ਾਂ ਆਗੂਆਂ ਨੇ ਦੱਸਿਆ ਕਿ ਅਯੁੱਧਿਆ ਦੇ ਇੱਕ ਗੁਰਦੁਆਰੇ 'ਚ ਸ੍ਰੀ ਅਖੰਡ ਪਾਠ ਸਾਹਿਬ ਵੀ ਆਰੰਭ ਕਰਵਾਏ ਗਏ ਹਨ, ਜਿਨ•ਾਂ ਦੇ ਭੋਗ 5 ਅਗਸਤ ਨੂੰ ਪੈਣਗੇ। ਅਰਦਾਸ ਉਪਰੰਤ ਹੋਣ ਵਾਲੇ ਸਮਾਗਮ 'ਚ ਜਥੇਦਾਰ ਕੌਮ ਨੂੰ ਸੰਦੇਸ਼ ਵੀ ਦੇਣਗੇ।।