ਹਰੀਸ਼ ਕਾਲੜਾ
ਰੂਪਨਗਰ 05 ਅਗਸਤ 2020: ਪੰਜਾਬ ਸਰਕਾਰ ਦੇ ਬਹੁਮੰਤਵੀ ਘਰ ਘਰ ਰੁਜ਼ਗਾਰ ਮਿਸ਼ਨ ਅਤੇ ਮਿਸ਼ਨ ਫਤਿਹ ਸਕੀਮ ਤਹਿਤ ਸ਼੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ- ਕਮ-ਚੇਅਰਮੈਨ- ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਜਿਲ੍ਹੇ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮਨੋਰਥ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਦੀ ਨਿਸ਼ਾਨਦੇਹੀ ਕਰ ਕੇ ਉਨ੍ਹਾਂ ਸਰਕਾਰ ਦੀਆਂ ਪਾਲਸੀਆਂ ਮੁਤਾਬਿਕ ਰੁਜ਼ਗਾਰ ਦੇ ਵਸੀਲੇ ਮੁਹੱਈਆ ਕਰਵਾਉਣਾ ਸੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ.ਰਵਿੰਦਰ ਪਾਲ ਸਿੰਘ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਰੂਪਨਗਰ ਨੇ ਦੱਸਿਆ ਕਿ ਮੀਟਿੰਗ ਵਿੱਚ ਅਮਰਦੀਪ ਸਿੰਘ ਗੁਜ਼ਰਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ- ਕਮ- ਸੀ.ਈ.ਓ ਡੀ.ਬੀ.ਈ.ਈ, ਡੀ.ਡੀ.ਪੀ.ਓ, ਜਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮੀਟੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਜਿਲ੍ਹੇ ਵਿੱਚ ਬਲਾਕ ਪੱਧਰ ਤੇ ਸਥਾਪਿਤ ਕੀਤੇ ਫੈਸੀਲੀਟੇਟਰ ਫਾਰ ਕਾਊਂਸਲਿੰਗ ਅਤੇ ਇੰਪਲਾਈਮੈਂਟ ਵਿੱਚ ਬੇਰੋਜ਼ਗਾਰਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਏ ਜਾਣ ਦੇ ਨਿਰਦੇਸ਼ ਦਿੱਤੇ। ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਇਨ੍ਹਾਂ ਸੈੱਲਾਂ ਵਿੱਚ ਬਲਾਕ ਪੱਧਰ ਤੇ ਪੜ੍ਹੇ ਲਿਖੇ ਕੁਸ਼ਲ ਅਤੇ ਅਕੁਸ਼ਲ ਬੇਰੋਜ਼ਗਾਰਾਂ ਦੀ ਪੀ.ਜੀ.ਆਰ.ਕਾਮ ਪੋਰਟਲ ਤੇ ਰਜਿਸਟ੍ਰੇਸ਼ਨ ਕੀਤੀ ਜਾਵੇ, ਸਵੈ-ਰੋਜ਼ਗਾਰ ਦੇ ਚਾਹਵਾਨ ਬੇਰੁਜ਼ਗਾਰਾਂ ਦੀ ਲਿੰਕ ਤੇ ਆਨ ਲਾਈਨ ਰਜਿਸਟ੍ਰੇਸ਼ਨ ਕੀਤੀ ਜਾਵੇ, ਸਰਕਾਰੀ ਅਤੇ ਗੈਰ ਸਰਕਾਰੀ ਵਿਗਿਆਪਤ ਅਸਮੀਆਂ ਬਾਰੇ ਸੂਚਨਾ ਡਿਸਪਲੇ ਕੀਤੀ ਜਾਵੇ ਅਤੇ ਬਲਾਕ ਪੱਧਰ ਤੇ ਪੇਂਡੂ ਬੇਰੋਜ਼ਗਾਰ ਨੌਜਵਾਨਾਂ ਨੂੰ ਯੋਗ ਅਗਵਾਈ ਦੇ ਕੇ ਰੁਜ਼ਗਾਰ ਅਤੇ ਸਵੈ-ਰੋਜ਼ਗਾਰ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿੱਚ ਨੌਜਵਾਨਾਂ ਨੂੰ ਪੁਲਿਸ ਅਤੇ ਆਰਮੀ ਦੀ ਭਰਤੀ ਲਈ ਜੀ.ਓ.ਜੀਜ਼ ਰਾਹੀਂ ਸਿਖਲਾਈ ਦੇਣ ਦੇ ਆਦੇਸ਼ ਕੀਤੇ ਗਏ ਅਤੇ ਪਿੰਡਾਂ ਵਿੱਚ ਖੇਡ ਦੇ ਮੈਦਾਨਾਂ ਦੀ ਚੋਣ ਕਰਕੇ ਢੁਕਵੀਂ ਥਾਂ ਤੇ ਨੌਜਵਾਨਾਂ ਨੂੰ ਸਿਖਲਾਈ ਦੇਣ ਸਬੰਧੀ ਫੈਂਸਲੇ ਲਏ ਗਏ ਤਾਂ ਜੋ ਨੌਜਵਾਨਾਂ ਦੇ ਸਰੀਰਕ ਪੱਧਰ ਨੂੰ ਉੱਚਾ ਚੁੱਕ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪੁਲਸ ਅਤੇ ਆਰਮੀ ਦੀਆਂ ਭਰਤੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਸਕੇ।